ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੂੰ ਸਤਿਕਾਰਯੋਗ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਦੀਵੀ ਦਰਸ਼ਨ ’ਤੇ ਚਿੰਤਨ ਕਰਨ ਦਾ ਮੌਕਾ ਮਿਲਿਆ। ਸਕੂਲ ਦੀ ਮੈਨੇਜਰ ਸਵੀਨ ਪੁਰੀ ਨੇ ਸਮੂਹ ਸਕੂਲ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਇਮਾਨਦਾਰੀ, ਸੱਚਾਈ ਅਤੇ ਨਿਸ਼ਕਾਮ ਸੇਵਾ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ।