25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਅੱਜ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਪੰਜਾਬ ਦੇ ਸਿਹਤ ਵਿਭਾਗ ਵਲੋਂ ਲਗਾਤਾਰ ਮੀਟਿੰਗਾਂ ਅਤੇ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ’ਚ 25 ਨਵੰਬਰ ਨੂੰ ਸੂਬਾ ਪੱਧਰੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਹ ਆਨਲਾਈਨ ਮੀਟਿੰਗ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਨਾਲ ਕੀਤੀ ਜਾਵੇਗੀ।

ਜਾਣਕਾਰੀ ਦਿੰਦੇ ਹੋਏ ਸੁਰਿੰਦਰ ਦੁੱਗਲ। ਤਸਵੀਰ : ਹਰਜੀਤ ਸਿੰਘ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਪੰਜਾਬ ਦੇ ਸਿਹਤ ਵਿਭਾਗ ਵਲੋਂ ਲਗਾਤਾਰ ਮੀਟਿੰਗਾਂ ਅਤੇ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ’ਚ 25 ਨਵੰਬਰ ਨੂੰ ਸੂਬਾ ਪੱਧਰੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਹ ਆਨਲਾਈਨ ਮੀਟਿੰਗ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਨਾਲ ਕੀਤੀ ਜਾਵੇਗੀ। ਦੁੱਗਲ ਨੇ ਦੱਸਿਆ ਕਿ ਪੰਜਾਬ ’ਚ ਡਰੱਗ ਵਿਭਾਗ ਦੀਆਂ ਕਾਰਵਾਈਆਂ, ਪੁਲਿਸ ਦੀ ਬੇਲੋੜੀ ਦਖ਼ਲਅੰਦਾਜ਼ੀ, ਪੰਜਾਬ ਫਾਰਮੇਸੀ ਕੌਂਸਲ ਵਲੋਂ ਲਾਇਸੈਂਸ ਰੀਨਿਊ ਨਾ ਕਰਨ, ਕੈਮਿਸਟਾਂ ਦੇ ਚਰਿੱਤਰ ਘਾਣ ਅਤੇ ਹੈਬਿਟ ਫਾਰਮਿੰਗ ਤੇ ਮਨੋਰੋਗਾਂ ਦੀਆਂ ਦਵਾਈਆਂ ਦੀ ਵਿੱਕਰੀ ਸਬੰਧੀ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਕੈਮਿਸਟਾਂ ਲਈ ਕੰਮ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਗੁਰਦਾਸਪੁਰ, ਰੋਪੜ, ਮਾਨਸਾ, ਮੋਗਾ, ਕਪੂਰਥਲਾ, ਮੋਹਾਲੀ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਤੋਂ ਮਾਨਸਿਕ ਰੋਗਾਂ, ਨਿਊਰੋਪੈਥੀ, ਰੀੜ੍ਹ ਦੀ ਹੱਡੀ, ਕੈਂਸਰ ਅਤੇ ਮਿਰਗੀ ਦੇ ਮਰੀਜ਼ਾਂ ਦੇ ਲਗਾਤਾਰ ਫ਼ੋਨ ਆ ਰਹੇ ਹਨ। ਇਨ੍ਹਾਂ ਜ਼ਰੂਰੀ ਦਵਾਈਆਂ ਦੀ ਕਿੱਲਤ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ । ਸੁਰਿੰਦਰ ਦੁੱਗਲ ਨੇ ‘ਨਸ਼ਾ ਮੁਕਤ ਪੰਜਾਬ-ਸੁਰੱਖਿਅਤ ਪੰਜਾਬ-ਇੱਕਜੁੱਟ ਸੰਗਠਨ-ਮਜ਼ਬੂਤ ਕਾਨੂੰਨ ਵਿਵਸਥਾ’ ਦਾ ਨਾਅਰਾ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਭਲਕੇ 25 ਨਵੰਬਰ ਦੀ ਸੂਬਾ ਪੱਧਰੀ ਮੀਟਿੰਗ ‘ਚ ਉਕਤ ਸਾਰੇ ਮੁੱਦਿਆਂ ’ਤੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਜੇਕਰ ਸਰਕਾਰ ਅਤੇ ਵਿਭਾਗ ਵਲੋਂ ਇਕ ਹਫ਼ਤੇ ਦੇ ਅੰਦਰ ਕੋਈ ਠੋਸ ਕਾਰਵਾਈ ਨਾ ਕੀਤੀ ਗਈ, ਤਾਂ ਐਸੋਸੀਏਸ਼ਨ ਵਲੋਂ ਸਖ਼ਤ ਤੋਂ ਸਖ਼ਤ ਕਦਮ ਚੁੱਕਿਆ ਜਾਵੇਗਾ।
ਪਿਛਲੀ ਖ਼ਬਰ ਯੂਨੀਵਰਸਿਟੀ ਦਾ 57ਵਾਂ ਸਥਾਪਨਾ ਦਿਵਸ ਸਰਬ ਸਾਂਝੀਵਾਲਤਾ, ਸੇਵਾ, ਕਿਰਤ ਦੇ ਸੰਦੇਸ਼ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ * ਗੁ... ਅਗਲੀ ਖ਼ਬਰ ਗੁਰੂ ਕੀ ਵਡਾਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।