25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਯੂਨੀਵਰਸਿਟੀ ਦਾ 57ਵਾਂ ਸਥਾਪਨਾ ਦਿਵਸ ਸਰਬ ਸਾਂਝੀਵਾਲਤਾ, ਸੇਵਾ, ਕਿਰਤ ਦੇ ਸੰਦੇਸ਼ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ * ਗੁਰਬਾਣੀ ਅਤੇ ਆਧੁਨਿਕ ਜੈਨੇਟਿਕਸ ਵਿਚਕਾਰ ਵਿਚਾਰਕ ਸਾਂਝ ਨੂੰ ਸਮਝਣ ਦੀ ਲੋੜ: ਡਾ. ਜੈ ਰੂਪ ਸਿੰਘ

ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 57ਵਾਂ ਸਥਾਪਨਾ ਦਿਵਸ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿੱਤੇ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸੇਵਾ, ਕਿਰਤ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਸ਼ੁਰੂ ਹੋਏ ਸਥਾਪਨਾ ਦਿਵਸ ਸਮਾਗਮਾਂ ‘ਚ ਸ਼ਬਦ ਕੀਰਤਨ, ਅਰਦਾਸ, ਵਿਸ਼ੇਸ਼ ਅਕਾਦਮਿਕ ਭਾਸ਼ਣ, ਲੋਕ ਕਲਾ ਪ੍ਰਦਰਸ਼ਨੀ, ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ,ਅਤੇ ਚਿੱਤਰਕਲਾ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 57ਵਾਂ ਸਥਾਪਨਾ ਦਿਵਸ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿੱਤੇ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸੇਵਾ, ਕਿਰਤ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਰਪਿਤ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਸ਼ੁਰੂ ਹੋਏ ਸਥਾਪਨਾ ਦਿਵਸ ਸਮਾਗਮਾਂ ‘ਚ ਸ਼ਬਦ ਕੀਰਤਨ, ਅਰਦਾਸ, ਵਿਸ਼ੇਸ਼ ਅਕਾਦਮਿਕ ਭਾਸ਼ਣ, ਲੋਕ ਕਲਾ ਪ੍ਰਦਰਸ਼ਨੀ, ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ,ਅਤੇ ਚਿੱਤਰਕਲਾ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਮੁੱਖ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕੀਤੀ, ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ ਦੇ ਸਾਬਕਾ ਉਪ-ਕੁਲਪਤੀ ਡਾ. ਜੈ ਰੂਪ ਸਿੰਘ ਅਤੇ ਈਕੋਸਿੱਖ ਦੇ ਸੰਸਥਾਪਕ ਅਤੇ ਗਲੋਬਲ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਵਿਸ਼ੇਸ਼ ਅਕਾਦਮਿਕ ਭਾਸ਼ਣ ਦਿੱਤੇ। ਇਸ ਤੋਂ ਪਹਿਲਾਂ ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ਨੇ ਆਏ ਹੋਏ ਵਿਦਵਾਨਾਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਸਥਾਪਨਾ ਦਿਵਸ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਨੇ ਦੋਵਾਂ ਵਿਦਵਾਨਾਂ ਵਲੋਂ ਪੇਸ਼ ਕੀਤੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਭਾਸ਼ਣਾਂ ਵਿਚੋਂ ਪ੍ਰਾਪਤ ਹੋਈ ਸੂਝ ਅਤੇ ਗਿਆਨ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਰਪੂਰ ਲਾਭ ਉਠਾਇਆ ਜਾਵੇਗਾ। ਸਮਾਗਮਾਂ ਦਾ ਇਕ ਪ੍ਰਮੁੱਖ ਆਕਰਸ਼ਣ ਉਪ-ਕੁਲਪਤੀ ਵਲੋਂ ਉਦਘਾਟਨ ਕੀਤੀ ਗਈ ਲੋਕ ਕਲਾ ਪ੍ਰਦਰਸ਼ਨੀ ਰਹੀ, ਜਿਸ ‘ਚ ਵੱਖ-ਵੱਖ ਕਾਲਜਾਂ ਨੇ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਲੋਕ ਕਲਾਵਾਂ ਦੀ ਅਮੀਰ ਵਿਰਾਸਤ ਨੂੰ ਪੇਸ਼ ਕੀਤਾ। ‘ਅੰਮ੍ਰਿਤਸਰ 450’ ਵਿਸ਼ੇ ‘ਤੇ ਚਿੱਤਰਕਲਾ ਮੁਕਾਬਲੇ, ਗੈਲਰੀ ਹਿਸਟਰੀ ਐਂਡ ਡਰੀਮਜ਼ ਵਿਖੇ ਚਿੱਤਰਕਲਾ ਪ੍ਰਦਰਸ਼ਨੀ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਆਪਣੇ ਵਿਸ਼ੇਸ਼ ਸੰਬੋਧਨ ‘ਚ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਦਾ ਮੂਲ ਉਦੇਸ਼ ਪੰਜਾਬ ਦੀ ਵਿੱਦਿਅਕ ਤਰੱਕੀ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫ਼ੇ ਦਾ ਪ੍ਰਚਾਰ-ਪ੍ਰਸਾਰ ਕਰਨਾ ਰਿਹਾ ਹੈ। ਡਾ. ਜੈ ਰੂਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਜ਼ਾਰਾਂ ਸਾਲ ਪਹਿਲਾਂ ਬ੍ਰਹਿਮੰਡ ਦੀ ਉਤਪਤੀ, ਇਸ ਦੀ ਅਥਾਹ ਵਿਸ਼ਾਲਤਾ ਅਤੇ ਮਨੁੱਖੀ ਹੋਂਦ ਬਾਰੇ ਡੂੰਘੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ਨੂੰ ਅੱਜ ਦੇ ਵਿਗਿਆਨਕ ਸਵਾਲਾਂ ਦੇ ਸੰਦਰਭ ‘ਚ ਵੀ ਸਮਝਿਆ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਬਾਣੀ ਦੇ ਫਲਸਫ਼ੇ ਅਤੇ ਆਧੁਨਿਕ ਵਿਗਿਆਨ ਵਿਚਕਾਰ ਵਿਚਾਰਕ ਸਾਂਝ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਮਨੁੱਖ ਨੂੰ ਸੱਚ ਦੇ ਮਾਰਗ ‘ਤੇ ਚੱਲਣ, ਅੰਦਰੂਨੀ ਤਬਦੀਲੀ ਲਿਆਉਣ ਅਤੇ ਗੁਰਮੁਖ ਬਣਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਦੁਨਿਆਵੀ ਜੀਵਨ ਜਿਊਂਦਿਆਂ ਇਸ ਦੇ ਮੋਹ ਅਤੇ ਪਦਾਰਥਕ ਖਿੱਚਾਂ ‘ਚ ਗੁਆਚਣ ਦੀ ਬਜਾਏ ਉੱਚੇ ਨੈਤਿਕ ਅਤੇ ਅਧਿਆਤਮਕ ਮੁੱਲਾਂ ਨਾਲ ਜੁੜੇ ਰਹਿਣਾ ਹੀ ਗੁਰੂ ਸਾਹਿਬ ਦੀ ਸਿੱਖਿਆ ਦਾ ਅਹਿਮ ਪੱਖ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਵਾਤਾਵਰਣ ਸੰਭਾਲ ਦੇ ਉਪਰਾਲੇ ਵਜੋਂ ਆਉਣ ਵਾਲੇ ਸਮੇਂ ‘ਚ ਅੰਮ੍ਰਿਤਸਰ ਵਿਖੇ 450 ਜੰਗਲ ਵਿਕਸਿਤ ਕੀਤੇ ਜਾਣਗੇ। ਇਸ ਮੌਕੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ 11 ਗ੍ਰਾਮ 14 ਮਿਲੀ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ * ਅਦਾਲਤ ਵਿਚ ਪੇਸ਼ ਕਰਨ... ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।