ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ’ਚ ਆਪਣਾ ਯੋਗਦਾਨ ਦੇਣ : ਬਾਲਕ੍ਰਿਸ਼ਨ ਸ਼ਰਮਾ
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਤੇਗ ਬਹਾਦਰ ਸਾਹਿਬ ਜੀ ਯੂਥ ਕਲੱਬ ਮਕਬੁਲਪੁਰਾ ਵਲੋਂ ਪ੍ਰਧਾਨ ਹਰਪਿੰਦਰ ਸਿੰਘ ਹੈਪੀ ਅਤੇ ਮੀਤ ਪ੍ਰਧਾਨ ਨਿਤਿਨਜੀਤ ਸਿੰਘ ਵਲੋਂ ਮੈਰਾਥਨ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕੋਚ ਭਗਵਾਨ ਦਾਸ, ਰੁਪਿੰਦਰ, ਮਹਿੰਦਰ ਸਿੰਘ, ਜਗਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਤੇਗ ਬਹਾਦਰ ਸਾਹਿਬ ਜੀ ਯੂਥ ਕਲੱਬ ਮਕਬੁਲਪੁਰਾ ਵਲੋਂ ਪ੍ਰਧਾਨ ਹਰਪਿੰਦਰ ਸਿੰਘ ਹੈਪੀ ਅਤੇ ਮੀਤ ਪ੍ਰਧਾਨ ਨਿਤਿਨਜੀਤ ਸਿੰਘ ਵਲੋਂ ਮੈਰਾਥਨ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕੋਚ ਭਗਵਾਨ ਦਾਸ, ਰੁਪਿੰਦਰ, ਮਹਿੰਦਰ ਸਿੰਘ, ਜਗਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਅੱਜ ਸੂਬੇ ’ਚ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੁਚੇਤ ਕੀਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਤੇ ਸਮਾਜ ਦੀ ਤਰੱਕੀ ’ਚ ਆਪਣਾ ਯੋਗਦਾਨ ਦੇਣ। ਇਸ ਮੌਕੇ ਪ੍ਰਬੰਧਕਾਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।