ਖੇਡ ਪ੍ਰੋਮੋਟਰ ਲਾਲੀ ਔਲਖ ਲਾਈਫ ਟਾਈਮ ਅਚਵੀਮੈਂਟ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਡਾ. ਸੁਖਦੇਵ ਸਿੰਘ ਸਾਬਕਾ ਖੇਡ ਮੁੱਖੀ ਅਤੇ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਡੀਆ ਦੇ ਵਾਈਸ ਪ੍ਰਧਾਨ ਕਾਬਲ ਸਿੰਘ ਲਾਲੀ ਔਲਖ ਪ੍ਰਸਿੱਧ ਖੇਡ ਪ੍ਰੋਮੋਟਰ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ।
ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਕਾਬਲ ਸਿੰਘ ਲਾਲੀ ਔਲਖ ਨੂੰ ਸਨਮਾਨਿਤ ਕਰਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਤੇ ਡਾ. ਸੁਖਦੇਵ ਸਿੰਘ। ਤਸਵੀਰ : ਨਿਰਮਲ ਸਟੂਡੀਓ
27-11-2026