ਸੁਲਤਾਨਵਿੰਡ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ
ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਥਾਣਿਆਂ ਦੀ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਪਿੰਡ ਸੁਲਤਾਨਵਿੰਡ ਦੇ ਮੁੱਖ ਚੌਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਪ
ਪਿੰਡ ਸੁਲਤਾਨਵਿੰਡ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਹੌਲਦਾਰ ਸੀਮਾ, ਸਿਪਾਹੀ ਜਸਪ੍ਰੀਤ ਸਿੰਘ, ਪ੍ਰਭਜੋਤ ਸਿੰਘ ਅਤੇ ਵਿਕਰਮ। ਤਸਵੀਰ : ਗੁਰਨਾਮ ਸਿੰਘ ਬੁੱਟਰ
27-11-2026
ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਥਾਣਿਆਂ ਦੀ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਪਿੰਡ ਸੁਲਤਾਨਵਿੰਡ ਦੇ ਮੁੱਖ ਚੌਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਨਸ਼ਿਆਂ ਦੇ ਕਾਰੋਬਾਰ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਇਲਾਕੇ ਦੇ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇੰਸਪੈਕਟਰ ਅਰਜਨ ਕੁਮਾਰ ਨੇ ਇਲਾਕੇ ਅਤੇ ਆਸ-ਪਾਸ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਾਜ਼ਮੀ ਤੌਰ ’ਤੇ ਲਗਵਾਉਣ ਅਤੇ ਵਾਹਨਾਂ ਦੇ ਸਾਰੇ ਜ਼ਰੂਰੀ ਕਾਗਜ਼ਾਤ ਮੁਕੰਮਲ ਰੱਖਣ । ਇਸ ਮੌਕੇ ਹੌਲਦਾਰ ਸੀਮਾ, ਸਿਪਾਹੀ ਪ੍ਰਭਜੋਤ ਸਿੰਘ, ਸਿਪਾਹੀ ਜਸਪ੍ਰੀਤ ਸਿੰਘ, ਵਿਕਰਮ ਆਦਿ ਹਾਜ਼ਰ ਸਨ।