28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ-ਬੱਬੂ ਮਾਨਾਂਵਾਲਾ

ਮਾਨਾਂਵਾਲਾ, 27 ਨਵੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਲਾਕ ਸੰਮਤੀ ਵੇਰਕਾ ਦੇ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਮਲਕੀਤ ਸਿੰਘ ਬੱਬੂ ਮਾਨਾਂਵਾਲਾ। 28-11-2026
ਮਾਨਾਂਵਾਲਾ, 27 ਨਵੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਲਾਕ ਸੰਮਤੀ ਵੇਰਕਾ ਦੇ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬੱਬੂ ਮਾਨਾਂਵਾਲਾ ਨੇ ਹਲਕਾ ਅਟਾਰੀ ਦੀ ਸਿਆਸਤ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਭਰਾ ਦਾ ਦਰਜਾ ਦੇਣਾ ਵੱਡੇ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਘਰ ’ਚੋਂ ਲੱਖਾਂ ਦੀ ਕੀਮਤ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਦੇ ਭਤੀਜੇ ਦੇ ਵਿਆਹ ਸਮਾਗਮ ’ਚ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।