27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੀਫ਼ ਖਾਲਸਾ ਦੀਵਾਨ ਦੇ 40 ਸਕੂਲਾਂ ਵਿਚਕਾਰ ਅੰਤਰ-ਸਕੂਲ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)- ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਤੇ ਡਾਇਰੈਕਟਰ ਦਫ਼ਤਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਖਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਸਕੂਲਾਂ ਦਾ ਅੰਤਰ-ਸਕੂਲ ਸਾਇੰਸ ਕੁਇਜ਼ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਗਿਆ।

ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਇੰਦਰਬੀਰ ਸਿੰਘ ਨਿੱਝਰ, ਸੰਤੋਖ ਸਿੰਘ ਸੇਠੀ, ਹਰਸੋਹਿਨ ਕੌਰ, ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਹੋਰ ਅਧਿਆਪਕ। ਤਸਵੀਰ : ਗੁਰਨਾਮ ਸਿੰਘ ਬੁੱਟਰ 28-11-2026
ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)- ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਤੇ ਡਾਇਰੈਕਟਰ ਦਫ਼ਤਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਖਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਸਕੂਲਾਂ ਦਾ ਅੰਤਰ-ਸਕੂਲ ਸਾਇੰਸ ਕੁਇਜ਼ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਦੀਵਾਨ ਦੇ ਅਧੀਨ ਚੱਲ ਰਹੇ 40 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ੍ਰੀਮਤੀ ਹਰਸੋਹਿਨ ਕੌਰ ਸਰਕਾਰੀਆ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਜਰ, ਪ੍ਰਧਾਨ ਚੀਫ਼ ਖਾਲਸਾ ਦੀਵਾਨ ਤੇ ਵਿਧਾਇਕ ਅੰਮ੍ਰਿਤਸਰ ਸਾਹਿਬ, ਵਾਈਸ ਪ੍ਰੈਜ਼ੀਡੈਂਟ ਸੰਤੋਖ ਸਿੰਘ ਸੇਠੀ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮੈਂਬਰ ਇੰਚਾਰਜ ਜੀ.ਟੀ. ਰੋਡ ਮਜੀਠਾ ਬਾਈਪਾਸ ਅਦਰਸ਼ਪਿੰਦਰ ਸਿੰਘ ਮਾਨ, ਪ੍ਰੋ. ਭੁਪਿੰਦਰ ਸਿੰਘ ਸੇਠੀ, ਪ੍ਰੋ. ਸੁਖਬੀਰ ਸਿੰਘ, ਤਰਲੋਚਨ ਸਿੰਘ, ਗੁਰਭੇਗ ਸਿੰਘ, ਡਾਇਰੈਕਟਰ ਸੀ.ਕੇ.ਡੀ. ਅੰਮ੍ਰਿਤਪਾਲ ਸਿੰਘ ਚਾਵਲਾ, ਮੈਡਮ ਸਤਬੀਰ ਕੌਰ ਤੇ ਮੈਡਮ ਹਰਮੀਤ ਕੌਰ ਦਾ ਨਿੱਘਾ ਸਵਾਗਤ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮਹਿਮਾਨਾਂ ਨੂੰ ਬੁੱਕੇ ਭੇਟ ਕਰਕੇ ਜੀ ਆਇਆਂ ਆਖਿਆ। ਸਾਇੰਸ ਕੁਇਜ਼ ਮੁਕਾਬਲੇ ਦੇ ਪਹਿਲੇ ਗੇੜ ਵਿਚ ਚੀਫ਼ ਖਾਲਸਾ ਦੀਵਾਨ ਦੇ ਅਧੀਨ ਆਉਂਦੇ ਕੁੱਲ 40 ਸਕੂਲਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਪੰਜ ਸਕੂਲਾਂ ਦੇ ਦਸ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਗੇੜ ਵਿਚ ਜਗ੍ਹਾ ਬਣਾਈ। ਫਾਈਨਲ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ. ਟੀ. ਰੋਡ ਨੇ ਪਹਿਲਾ ਸਥਾਨ ਹਾਸਲ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਚੰਡੀਗੜ੍ਹ ਨੇ ਦੂਜਾ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ, ਬਸੰਤ ਐਵਨਿਊ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੇਤੂ ਟੀਮ ਨੂੰ ਕਰਨਲ ਰਜਿੰਦਰ ਸਿੰਘ ਰੰਧਾਵਾ ਯਾਦਗਾਰੀ ਟਰਾਫ਼ੀ ਭੇਟ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਰਨਲ ਰਜਿੰਦਰ ਸਿੰਘ ਰੰਧਾਵਾ ਦੀਆਂ ਪ੍ਰਾਪਤੀਆਂ ਤੇ ਜੀਵਨ ਤੋਂ ਜਾਣੂ ਕਰਵਾਇਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਹੇਠ ਚੀਫ਼ ਖਾਲਸਾ ਦੀਵਾਨ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕਰ ਰਿਹਾ ਹੈ। ।
ਪਿਛਲੀ ਖ਼ਬਰ ਨਾਮਵਰ ਸਰਜਨ ਡਾ: ਭੋਲਾ ਸਿੰਘ ਸਿੱਧੂ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਭਾਰਤ ਫੇਰੀ ਤੋਂ ਪਰਤੇ ਪਾਕਿਸਤਾਨੀ ਮੰਤਰੀ ਮੁਸਾਦਿਕ ਮਲਿਕ ਦਾ ਵੱਡਾ ਬਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।