27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਦੀ ਡਬਲ-ਇੰਜਣ ਸਰਕਾਰ ਦੇ ਸੱਤਾ ’ਚ ਆਉਣ ਨਾਲ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣਗੇ -ਸੁਨੀਲ ਸਿੰਘੀ

ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਵਲੋਂ ਸੂਬਾ ਪ੍ਰਧਾਨ ਰਾਜੀਵ ਅਨੇਜਾ ਦੀ ਅਗਵਾਈ ’ਚ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਵਪਾਰੀਆਂ ਦੀ ਮੀਟਿੰਗ ਹੋਈ, ਜਿਸ ’ਚ ਰਾਸ਼ਟਰੀ ਵਪਾਰੀ ਭਲਾਈ ਬੋਰਡ (ਭਾਰਤ ਸਰਕਾਰ) ਦੇ ਚੇਅਰਮੈਨ ਸੁਨੀਲ ਸਿੰਘੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਡਬਲ-ਇੰਜਣ ਸਰਕਾਰ ਦੇ ਸੱਤਾ ’ਚ ਆਉਣ ਨਾਲ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਵਿਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਖਾਤਮਾ ਹੋ ਜਾਵੇਗਾ।

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰ ਮੰਡਲ ਪੰਜਾਬ ਵਲੋਂ ਸੂਬਾ ਪ੍ਰਧਾਨ ਰਾਜੀਵ ਅਨੇਜਾ ਦੀ ਅਗਵਾਈ ’ਚ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਵਪਾਰੀਆਂ ਦੀ ਮੀਟਿੰਗ ਹੋਈ, ਜਿਸ ’ਚ ਰਾਸ਼ਟਰੀ ਵਪਾਰੀ ਭਲਾਈ ਬੋਰਡ (ਭਾਰਤ ਸਰਕਾਰ) ਦੇ ਚੇਅਰਮੈਨ ਸੁਨੀਲ ਸਿੰਘੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਡਬਲ-ਇੰਜਣ ਸਰਕਾਰ ਦੇ ਸੱਤਾ ’ਚ ਆਉਣ ਨਾਲ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਵਿਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਖਾਤਮਾ ਹੋ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ‘ਆਪ’ ਸਰਕਾਰ ਦੇ ਅਧੀਨ ਵਪਾਰੀ ਡਰੇ ਹੋਏ ਹਨ, ਕਾਨੂੰਨ ਵਿਵਸਥਾ ਢਹਿ ਗਈ ਹੈ ਅਤੇ ਗੈਂਗਸਟਰ ਵਪਾਰੀਆਂ ਤੋਂ ਪੈਸੇ ਵਸੂਲ ਰਹੇ ਹਨ। ਇਸ ਕਾਰਨ ਵਿਦੇਸ਼ੀ ਨਿਵੇਸ਼ਕ ਨਿਵੇਸ਼ ਤੋਂ ਬਚ ਰਹੇ ਹਨ ਅਤੇ ਨਿਵੇਸ਼ ਠੱਪ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ’ਚ ਅਰਬਾਂ ਰੁਪਏ ਦੇ ਨਿਵੇਸ਼ ਦੇ ਦਾਅਵੇ ਝੂਠ ਦਾ ਪੁਲੰਦਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜੇ ਤੱਕ ਇਕ ਵੀ ਪ੍ਰੋਜੈਕਟ ਲਾਗੂ ਨਹੀਂ ਹੋਇਆ ਹੈ। ਇਹ ਸਿਰਫ ਮਾਨ ਦੇ ਸੁਪਨਿਆਂ ’ਚ ਹੀ ਰਹਿ ਗਿਆ ਹੈ। ਉਹ ਕਾਲਪਨਿਕ ਸੁਪਨਿਆਂ ਨਾਲ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਸੱਤਾ ’ਚ ਆਉਣ ਨਾਲ ਸਰਕਾਰੀ ਦਖਲਅੰਦਾਜ਼ੀ ਘੱਟ ਜਾਵੇਗੀ ਅਤੇ ਵਪਾਰੀ ਖੁੱਲ੍ਹ ਕੇ ਕੰਮ ਕਰ ਸਕਣਗੇ। ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਪ੍ਰਧਾਨ ਰਾਜੀਵ ਅਨੇਜਾ ਨੇ ਵਪਾਰੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੂਬੇ ‘ਚ ਦੋਹਰੇ ਇੰਜਣ ਵਾਲੀ ਅਕਾਲੀ-ਭਾਜਪਾ ਸਰਕਾਰ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਲਿਲ ਕਪੂਰ, ਰਾਜਿੰਦਰ ਸਿੰਘ ਮਰਵਾਹਾ, ਅੰਮ੍ਰਿਤਸਰ ਦੇ ਪ੍ਰਧਾਨ ਵਿਕਾਸ ਨਾਰੰਗ, ਰਿਸ਼ੀ ਪੋਦਾਰ, ਜਤਿੰਦਰ ਸਵਾਮੀ, ਰਵੀ ਭੱਲਾ, ਸਰਦਾਰ ਦਲਜੀਤ ਸਿੰਘ ਕੋਲੀ, ਦੀਪਕ ਖੰਨਾ, ਰੰਜੀਵ ਖੰਨਾ, ਮੁਕੇਸ਼ ਮਾਹੀ, ਨੇਹਾ ਤੇਜਪਾਲ, ਅਸ਼ਵਨੀ ਨਾਮ ਸ਼ਾਹ ਅਤੇ ਆਰ.ਐਸ. ਚਾਵਲਾ, ਭਾਜਪਾ ਦੇ ਉਪ ਪ੍ਰਧਾਨ ਸੰਜੇ ਸ਼ਰਮਾ, ਐਡਵੋਕੇਟ ਖੈਰਾ ਗੁੰਦ, ਨੂਰੀਨ ਮਹਾਜਨ ਅਤੇ ਵਿੱਕੀ ਕਪੂਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿਚ ਬੀ.ਐੱਡ. ਕਾਲਜ ਖਡੂਰ ਸਾਹਿਬ ਦਾ ਸਰਵੋਤਮ ਪ੍ਰਦ... ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਯਾਤਰਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ : ਸੁੱਖ ਸਰਕਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।