ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਨੂੰ ਮਿਲਿਆ
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦਾ ਇਕ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਗੁਰਦੇਵ ਸਿੰਘ ਨੂੰ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਮਿਲਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਵੀ ਹਾਜ਼ਰ ਸਨ।
ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਨੂੰ ਮਿਲਣ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ। ਤਸਵੀਰ : ਨਿਰਮਲ ਸਟੂਡੀਓ
28-11-2026