ਗੇਟ ਹਕੀਮਾਂ ਦੀ ਫਤਿਹ ਸਿੰਘ ਕਾਲੋਨੀ ਵਿਖੇ ਚੱਲੀਆਂ ਗੋਲੀਆਂ
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਬੀਤੀ ਅੱਧੀ ਰਾਤ ਤੋਂ ਬਾਅਦ ਥਾਣਾ ਗੇਟ ਹਕੀਮਾਂ ਦੇ ਖੇਤਰ ਫਤਹਿ ਸਿੰਘ ਕਾਲੋਨੀ ਵਿਖੇ ਹਥਿਆਰਬੰਦਾਂ ਵਲੋਂ ਇਕ ਵਿਅਕਤੀ ਦੇ ਘਰ ’ਤੇ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ ਜੋ ਕਿ ਵਿਅਕਤੀ ਨੇ ਆਪਣੇ ਘਰ ’ਚ ਵੜ੍ਹ ਕੇ ਆਪਣੀ ਜਾਨ ਬਚਾਈ ਤੇ ਗੋਲੀਆਂ ਗੇਟ ਨੂੰ ਲੱਗੀਆਂ। ਹਾਲਾਂਕਿ ਪੁਲਿਸ ਅਨੁਸਾਰ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ ਅਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਏ.ਡੀ.ਸੀ.ਪੀ. ਸ਼ਹਿਰੀ-1 ਯੋਗੇਸ਼ਵਰ ਸਿੰਘ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ । ਤਸਵੀਰ : ਨਿਰਮਲ ਸਟੂਡੀਓ
30-11-2026