10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਮੋਦੀ ਦਾ ਫੂਕਿਆ ਪੁਤਲਾ <br/>

ਅਜੀਤ ਡੈਸਕ 02-01-2026
ਭਿੱਖੀਵਿੰਡ, 1 ਜਨਵਰੀ (ਬੌਬੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਬਲਦੇਵ ਸਿੰਘ ਅਹਿਮਦਪੁਰ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਦਿਆਲਪੁਰਾ ਚੌਂਕ ਵਿਚ ਪੁਤਲਾ ਫੂਕਿਆ | ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ਸੰਬੰਧ ਵਿਚ ਕੀਤੇ ਗਏ ਫ਼ੈਸਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਹ ਫੈਸਲੇ ਤੁਰੰਤ ਵਾਪਸ ਲਏ ਜਾਣ | ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਲੁੱਟ ਦਾ ਰਾਹ ਪੱਧਰਾ ਕਰਨ ਲਈ ਬਿਜਲੀ ਐਕਟ-2025, ਘਰਾਂ ਵਿਚ ਸਮਾਰਟ ਮੀਟਰ ਲਾਉਣਾ, ਬੀਜ ਬਿੱਲ, ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਅਤੇ ਮਨਰੇਗਾ ਸਕੀਮ ਦੇ ਬਜਟ ਵਿਚ ਹਰ ਸਾਲ ਕੇਂਦਰੀ ਸਰਕਾਰ ਲਗਾਤਾਰ ਕਟੌਤੀ ਕਰਦੀ ਆ ਰਹੀ ਹੈ ਅਤੇ ਹੁਣ ਇਸ ਫੰਡ ਵਿਚ 40 ਫ਼ੀਸਦੀ ਰਾਜ ਸਰਕਾਰਾਂ ਵਲੋਂ ਹਿੱਸਾ ਲੈਣ ਦਾ ਨਿੰਦਣਯੋਗ ਫ਼ੈਸਲਾ ਕੀਤਾ ਹੈ | ਇਹ ਫ਼ੈਸਲਾ ਲਾਗੂ ਹੋਣ ਨਾਲ ਇਸ ਸਕੀਮ ਦਾ ਭੋਗ ਪੈਣ ਦੀ ਸੰਭਾਵਨਾ ਬਣ ਗਈ ਹੈ | ਸਭ ਤੋਂ ਘਟੀਆ ਕਾਰਵਾਈ ਇਸ ਸਕੀਮ ਵਿਚੋਂ ਆਜ਼ਾਦੀ ਘੁਲਾਟੀਏ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਨਾਂਅ ਹਟਾ ਕੇ ਕੀਤੀ ਗਈ ਹੈ | ਅੰਤ ਵਿਚ ਸੰਯੁਕਤ ਮੋਰਚੇ ਦਾ ਫੈਸਲਾ ਲਾਗੂ ਕਰਨ ਹਿੱਤ ਬਲਦੇਵ ਸਿੰਘ ਅਹਿਮਦਪੁਰ ਨੇ ਕਿਸਾਨਾਂ-ਮਜ਼ਦੂਰਾਂ ਨੌਜਵਾਨਾਂ ਅਤੇ ਮੁਲਾਜ਼ਮਾਂ ਨੰੂ ਡੀ.ਸੀ. ਦਫਤਰਾਂ ਅੱਗੇ 16 ਜਨਵਰੀ ਨੂੰ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਤਾਂ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਭਾਂਜ ਦਿੱਤੀ ਜਾ ਸਕੇ | ਪੁਤਲਾ ਫੂਕਣ ਵੇਲੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਬੱਬੂ, ਸਤਿਨਾਮ ਸਿੰਘ ਮਰਗਿੰਦਪੁਰਾ, ਕੁਲਬੀਰ ਸਿੰਘ ਲਾਡੀ, ਅਮਰੀਕ ਸਿੰਘ, ਨਿਰਵੈਲ ਸਿੰਘ, ਮੇਜਰ ਸਿੰਘ, ਕਿਹਰ ਸਿੰਘ, ਚਮਨ ਲਾਲ ਅਤੇ ਸੁਰਜੀਤ ਸਿੰਘ ਅਹਿਮਦਪੁਰ ਮੌਜੂਦ ਸਨ |

ਪਿਛਲੀ ਖ਼ਬਰ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਸਹੇਲੀ ਵਿਆਹ ਵਾਲੀ ਕੁੜੀ ਨੂੰ ਲੈ ਕੇ ਘਰ ਤੋਂ ਹੋਈ ਫ਼ਰਾਰ ਅਗਲੀ ਖ਼ਬਰ ਮੀਆਂਪੁਰ ਵਿਖੇ ਪੁਲ ਦੀ ਉਸਾਰੀ ਦਾ ਕੰਮ ਰੁਕਣ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।