11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ <br/>

ਅਜੀਤ ਡੈਸਕ 02-01-2026
ਮੀਆਂਵਿੰਡ, 1 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਅਤੇ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਉਹ ਹਰੇਕ ਸਾਲ ਨਵੇਂ ਸਾਲ ਦੀ ਸ਼ੁਰੂਆਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਦਰਸ਼ਨ ਦੀਦਾਰੇ ਕਰਨ ਨਾਲ ਕਰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਇਆ ਨਵਾਂ ਸਾਲ ਸਮੁੱਚੀ ਮਾਨਵਤਾ ਲਈ ਭਾਗਾਂ ਭਰਿਆ ਹੋਵੇ ਅਤੇ ਸਭ ਧਰਮਾਂ ਨਾਲ ਸੰਬੰਧਿਤ ਭਾਈਚਾਰੇ ਦੀ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਣ | ਇਸ ਮੌਕੇ ਉਨ੍ਹਾਂ ਸਮੁੱਚੇ ਜਗਤ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਡਿੰਪੀ ਮੀਆਂਵਿੰਡ, ਸਾਬਕਾ ਸਰਪੰਚ ਪਰਮਿੰਦਰ ਸਿੰਘ ਅਨਾਇਤਪੁਰ, ਸਾਬਕਾ ਸਰਪੰਚ ਬਲਜੀਤ ਸਿੰਘ ਬਿੱਟੂ ਅਨਾਇਤਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਬਲਵਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ <br/> ਅਗਲੀ ਖ਼ਬਰ ਤਨੇਜਾ ਓਵਰਸੀਜ਼ ਸ਼ੈਲਰ ਵਿਖੇ ਸਟਾਫ਼ ਤੇ ਵਰਕਰਾਂ ਨੂੰ ਲੋਈਆਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।