12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਫਿਰੌਤੀਆਂ ਦੀ ਮੰਗ ਨੂੰ ਲੈ ਕੇ ਫਾਇਰਿੰਗ, ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ-ਐੱਸ. ਐੱਸ.ਪੀ. <br/>

ਮੁਲਜ਼ਮਾਂ ਪਾਸੋਂ ਬਰਾਮਦ ਪਿਸਟਲ | <br/> 02-01-2026
ਤਰਨ ਤਾਰਨ, 1 ਜਨਵਰੀ (ਹਰਿੰਦਰ ਸਿੰਘ)-ਵਿਦੇਸ਼ੀ ਗੈਂਗਸਟਰਾਂ ਦੇ ਕਹਿਣ 'ਤੇ ਲੋਕਾਂ ਪਾਸੋਂ ਫਿਰੌਤੀਆਂ ਦੀ ਮੰਗ ਨੂੰ ਲੈ ਕੇ ਫਾਇਰਿੰਗ ਕਰਨ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ 5 ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਗੁਰਚੇਤ ਸਿੰਘ ਉਰਫ ਚੋਚੋ ਪੁੱਤਰ ਬਾਜ ਸਿੰਘ ਵਾਸੀ ਬਾਹਰ ਬਹਿਕ ਭੰਗਾਲਾ, ਲਵਪ੍ਰੀਤ ਸਿੰਘ ਉਰਫ ਲੱਭੂ ਪੁੱਤਰ ਬਾਜ ਸਿੰਘ ਵਾਸੀ ਬਾਹਰ ਬਹਿਲ ਭੰਗਾਲਾ, ਖੁਸ਼ਪ੍ਰੀਤ ਸਿੰਘ ਉਰਫ ਖੁਸ਼ੀ ਪੁੱਤਰ ਰਬਿੱਕਰ ਸਿੰਘ ਵਾਸੀ ਗੋਲੇਵਾਲਾ ਤਲਵੰਡੀ ਸਾਬੋ ਬਠਿੰਡਾ, ਸੰਦੀਪ ਸਿੰਘ ਉਰਫ ਸ਼ੈਲੀ ਪੁੱਤਰ ਮੰਗਲ ਸਿੰਘ ਵਾਸੀ ਮੇਹਣੀਆਂ ਕੁਹਾਰਾ ਵੇੜੇ ਕੱਥੂਨੰਗਲ, ਹਰਨੂਰ ਸਿੰਘ ਉਰਫ ਨੂਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਜਗਤਪੁਰਾ ਨੇੜੇ ਕੱਥੂਨੰਗਲ ਜਗਤਪੁਰਾ, ਗੁਰਪ੍ਰੀਤ ਸਿੰਘ ੳਰਫ ਗੋਪੀ ਪੁੱਤਰ ਰਸਾਲ ਸਿੰਘ ਵਾਸੀ ਬਾਹਰ ਬਹਿਕ ਭੰਗਾਲਾ, ਪ੍ਰਭ ਦਾਸੂਵਾਲ, ਗੁਰਵਿੰਦਰ ਸਿੰਘ ਉਰਫ ਅਫਰੀਦੀ ਵਾਸੀ ਤੂਤ, ਬਿੱਲਾ ਵਾਸੀ ਕੱਥੂਨੰਗਲ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਕਿ ਵਿਦੇਸ਼ ਵਿਚ ਬੈਠੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਰਸਾਲ ਸਿੰਘ ਵਾਸੀ ਭੰਗਾਲਾ, ਪ੍ਰਭ ਦਾਸੂਵਾਲ, ਗੁਰਵਿੰਦਰ ਸਿੰਘ ਉਰਫ ਅਫਰੀਦੀ ਵਾਸੀ ਤੂਤ ਅਤੇ ਬਿੱਲਾ ਵਾਸੀ ਕੱਥੂਨੰਗਲ ਦੇ ਕਹਿਣ 'ਤੇ ਆਸ ਪਾਸ ਦੇ ਇਲਾਕਿਆਂ ਅਤੇ ਹੋਰਨਾਂ ਜ਼ਿਲਿ੍ਹਆ ਵਿਚ ਆਮ ਲੋਕਾਂ ਪਾਸੋਂ ਡਰਾ ਧਮਕਾ ਕੇ ਫਿਰੌਤੀਆਂ ਦੀ ਮੰਗ ਕਰਦੇ ਹਨ ਅਤੇ ਫਿਰੌਤੀ ਨਾ ਦੇਣ 'ਤੇ ਫਾਈਰਿੰਗ ਕਰਕੇ ਲੁੱਟਾਂ-ਖੋਹਾਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਸਾਰੇ ਮਾਰੂ ਹਥਿਆਰਾਂ ਨਾਲ ਆਮ ਲੋਕਾਂ ਨੂੰ ਡਰਾ ਧਮਕਾ ਕੇ ਅਪਰਾਧ ਕਰਦੇ ਹਨ, ਜੋ ਅੱਜ ਵੀ ਗੱਡੀ ਆਈ-20 ਨੰਬਰ ਪੀ.ਬੀ. 29 ਡੀ.ਜੀ. 9484 ਵਿਚ ਮਾਰੂ ਹਥਿਆਰਾਂ, ਦਾਤਰ, ਕਿਰਪਾਨਾਂ, ਪਿਸਤੌਲ ਆਦਿ ਨਾਲ ਲੈਸ ਹਨ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਨੇੜੇ ਪੁੱਲ ਡਰੇਨ ਜਰਮਸਤਪੁਰ ਤਰਨ ਤਾਰਨ ਕਾਰ ਵਿਚ ਬੈਠੇ ਸਲਾਹ ਮਸ਼ਵਰਾ ਕਰ ਰਹੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਗੁਰਚੇਤ ਸਿੰਘ, ਖੁਸ਼ਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਿਨ੍ਹਾਂ ਪਾਸੋਂ 2 ਪਿਸਟਲ 32 ਬੋਰ ਸਮੇਤ ਮੈੈਗਜੀਨ ਅਤੇ 4 ਕਾਰਤੂਸ ਬਰਾਮਦ ਕੀਤੇ ਹਨ | ਐੱਸ.ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਪ੍ਰਧਾਨ ਭਰਪੂਰ ਸਿੰਘ ਮੌੜ ਦਾ ਅਚਾਨਕ ਦਿਹਾਂਤ <br/> ਅਗਲੀ ਖ਼ਬਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਕਾਲੜਾ ਹੋਏ ਸੇਵਾਮੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।