13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਭੋਆ ਫ਼ੋਤਹਿਗੜ੍ਹ੍ਹ 'ਚ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਭਲਕੇ-ਬਾਬਾ ਮੇਜਰ, ਸੋਨਾ ਭੋਆ

ਅਜੀਤ ਡੈਸਕ 02-01-2026
ਜੇਠੂਵਾਲ, 1 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸੰਤ ਬਾਬਾ ਈਸ਼ਰ ਸਿੰਘ ਪਿੰਡ ਭੋਆ ਫਤਿਹਗੜ੍ਹ ਵਿਖੇ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 5 ਜਨਵਰੀ ਨੂੰ ਦਿਨ ਸੋਮਵਾਰ ਨੂੰ ਪੂਰੀ ਸ਼ਰਧਾ ਸਾਹਿਤ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਮੇਜਰ ਸਿੰਘ ਭੋਆ ਤੇ ਸਰਪੰਚ ਗੁਰਭੇਜ ਸਿੰਘ ਸੋਨਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ 4 ਜਨਵਰੀ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਵੇਗਾ ਜੋ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ 'ਤੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਜਗਰੂਪ ਸਿੰਘ ਮਜੀਠਾ ਤੇ ਹੈੱਡ ਗ੍ਰੰਥੀ ਬਾਬਾ ਜਗਬੀਰ ਸਿੰਘ ਨੰਗਲ ਪੰਨੂੰਆ ਵਲੋਂ ਸੰਗਤਾਂ ਦੀ ਹਾਜ਼ਰੀ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਉ ਭੇਟ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਇਹ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ ਅਤੇ 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਰਾਤ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਡਾ. ਕੁਲਵਿੰਦਰ ਸਿੰਘ, ਜਥੇਦਾਰ ਅਨੂਪ ਸਿੰਘ, ਸੰਤੋਖ ਸਿੰਘ ਹੱਟੀਵਾਲਾ, ਮਾਸਟਰ ਹਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋੜੇ ਕਲਾਂ ਦੇ ਗੁਰਦੁਆਰਾ ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ 4 ਨੂੰ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਪੀ.ਐੱਚ.ਸੀ. ਥਰੀਏਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।