17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕਸਬਾ ਹਰੀਕੇ ਪੱਤਣ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਕੱਲ੍ਹ <br/>

ਅਜੀਤ ਡੈਸਕ 03-01-2026
ਹਰੀਕੇ ਪੱਤਣ, 2 ਜਨਵਰੀ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ ਸਜਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਭਗਤ ਸਿੰਘ ਸਿੰਘ ਜੀ ਸਿੱਧ ਮਸਤ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਬਾ ਭਗਤ ਸਿੰਘ ਸਿੰਘ ਜੀ ਸਿੱਧ ਮਸਤ ਵਿਖੇ 3 ਜਨਵਰੀ ਨੂੰ ਸ੍ਰੀ ਆਖੰਡ ਪਾਠ ਆਰੰਭ ਕੀਤੇ ਜਾਣਗੇ | 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 5 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਪੁਲਿਸ ਥਾਣਾ ਖੇਮਕਰਨ ਦੇ ਨਵੇਂ ਐਸ.ਐਚ.ਓ. ਅਵਤਾਰ ਸਿੰਘ ਸੋਨਾ ਨੇ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ ਤੋੜ ਕੇ ਗ਼ਰੀਬ ਮਜ਼ਦੂਰਾਂ ਦੀ ਪਿੱਠ ਵਿਚ ਛੁਰਾ ਮਾਰਿਆ-ਸੀਮਾ ਸੋਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।