25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪ ਮਾਮਲੇ 'ਚ ਪੁਲਿਸ ਵਲੋਂ ਪਿੰਡ ਕਾਹਲਵਾਂ ਵਿਚ ਛਾਪੇਮਾਰੀ

ਅਜੀਤ ਡੈਸਕ 04-01-2026
ਚੋਹਲਾ ਸਾਹਿਬ, 3 ਜਨਵਰੀ (ਬਲਵਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਪਤਾ ਹੋਏ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਅੰਮਿ੍ਤਸਰ ਪੁਲਿਸ ਨੇ ਸ਼ਨੀਵਾਰ ਨੂੰ ਤਰਨ ਤਾਰਨ ਦੇਂ ਪਿੰਡ ਕਾਹਲਵਾਂ ਵਿਖੇ ਛਾਪੇਮਾਰੀ ਕੀਤੀ ਗਈ | ਇਹ ਛਾਪੇਮਾਰੀ ਪਿੰਡ ਦੇ ਵਸਨੀਕ ਅਮਰਜੀਤ ਸਿੰਘ ਦੇ ਘਰ ਕੀਤੀ ਗਈ, ਜੋ ਕਿ ਇਸ ਸਮੇਂ ਵਿਦੇਸ਼ ਵਿਚ ਗਏ ਹੋਏ ਹਨ | ਪਤਾ ਲੱਗਾ ਹੈ ਕਿ ਅਮਰਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੇ ਘਰ ਵਿਚ ਨਾ ਹੋਣ ਕਰਕੇ ਪੁਲਿਸ ਪਾਰਟੀ ਵਲੋਂ ਆਸ-ਪਾਸ ਰਹਿੰਦੇ ਘਰਾਂ ਵਿਅਕਤੀਆਂ ਪਾਸੋਂ ਪੁੱਛਗਿੱਛ ਕਰਨ ਤੋਂ ਬਾਅਦ ਵਾਪਸ ਪਰਤ ਗਈ | ਇਹ ਵੀ ਪਤਾ ਲੱਗਾ ਹੈ ਕਿ ਬਿਰਧ ਸਰੂਪਾਂ ਦੇ ਸਸਕਾਰ ਕਰਨ ਵਾਲੇ ਇਕ ਸੰਸਥਾ ਦੇ ਮੁਖੀ ਨਾਲ ਅਮਰਜੀਤ ਸਿੰਘ ਸੇਵਾ ਕਰਦਾ ਸੀ ਅਤੇ ਇਸ ਮੁਖੀ ਬਾਬੇ ਦੀ ਮੌਤ ਹੋਣ ਤੋਂ ਬਾਅਦ ਅਮਰਜੀਤ ਸਿੰਘ ਹੀ ਸਾਰਾ ਕੰਮਕਾਜ ਦੇਖਦਾ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਵਲੋਂ ਕੀਤੀ ਗਈ ਜਾਂਚ ਵਿਚ ਅਮਰਜੀਤ ਸਿੰਘ ਰਿਕਾਰਡ ਲੈ ਕੇ ਜਾਂਚ ਵਿਚ ਸ਼ਾਮਿਲ ਹੋਇਆ ਸੀ | ਇਹ ਵੀ ਪਤਾ ਲੱਗਾ ਹੈ ਕਿ ਜੋ ਮਾਮਲਾ ਅੰਮਿ੍ਤਸਰ ਪੁਲਿਸ ਵਲੋਂ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦਰਜ ਕੀਤਾ ਗਿਆ ਹੈ, ਉਸ ਵਿਚ ਅਮਰਜੀਤ ਸਿੰਘ ਦਾ ਵੀ ਨਾਂਅ ਸ਼ਾਮਿਲ ਹੈ | ਪਿੰਡ ਦੇ ਲੋਕਾਂ ਨੇ ਦੱਸਿਆ ਕਿ ਅਮਰਜੀਤ ਸਿੰਘ ਨਾਲ ਪੁਲਿਸ ਵਲੋਂ ਫੋਨ 'ਤੇ ਗੱਲਬਾਤ ਹੋਣ ਤੋਂ ਬਾਅਦ ਪੁਲਿਸ ਪਾਰਟੀ ਵਾਪਸ ਚਲੀ ਗਈ |
ਪਿਛਲੀ ਖ਼ਬਰ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਗੋਲਡੀ ਨਾਲ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਲੋਕ ਠਰੂੰ-ਠਰੂੰ ਕਰਨ ਲੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।