22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਲਾਪਤਾ ਹੋਏ ਜਿਊਲਰ ਦਾ 24 ਘੰਟਿਆਂ ਬਾਅਦ ਵੀ ਕੋਈ ਪਤਾ ਨਹੀਂ ਲੱਗਿਆ <br/>

ਅਜੀਤ ਡੈਸਕ 21-01-2026
ਝਬਾਲ, 20 ਜਨਵਰੀ (ਸੁਖਦੇਵ)-ਅੱਡਾ ਢੰਡ ਤੋੋਂ ਬੀਤੇ ਕੱਲ੍ਹ ਜਿਊਲਰ ਦੀ ਦੁਕਾਨ ਤੋੋਂ ਲਾਪਤਾ ਹੋਏ ਜਿਊਲਰ ਅਮਰਜੀਤ ਸਿੰਘ ਦਾ 24 ਘੰਟੇ ਬੀਤ ਜਾਣ ਬਾਅਦ ਵੀ ਕੋਈ ਪਤਾ ਨਾ ਲੱਗਣ ਕਰਕੇ ਪਰਿਵਾਰਿਕ ਮੈਂਬਰ ਡਾਢੇ ਪ੍ਰੇਸ਼ਾਨ ਹਨ | ਪੁਲਿਸ ਵਲੋਂ ਲਾਪਤਾ ਹੋਏ ਜਿਊਲਰ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋ ਖੁਗਾਲੇ ਜਾ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਨੁਸਾਰ ਅਮਰਜੀਤ ਸਿੰਘ ਨੂੰ ਦੁਕਾਨ ਤੋਂ ਥੋੜੀ ਦੂਰ ਬਾਹਰ ਇਕ ਮੋਟਰਸਾਈਕਲ ਸਵਾਰ ਵਿਅਕਤੀ ਬਿਠਾ ਕੇ ਲੈ ਗਿਆ ਅਤੇ ਉਸ ਤੋਂ ਬਾਅਦ ਉਸਦਾ ਫੋਨ ਵੀ ਬੰਦ ਹੋ ਗਿਆ | ਦੂਜੇ ਪਾਸੇ ਪਰਿਵਾਰ ਵਲੋਂ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਅਮਰਜੀਤ ਸਿੰਘ ਨੂੰ ਅਗਵਾ ਕਰਨ ਦੀ ਘਟਨਾ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਦੋ ਦਿਨ ਪਹਿਲਾਂ ਉਨ੍ਹਾਂ ਦੇ ਲੜਕੇ ਨੂੰ ਫੋਨ 'ਤੇ ਧਮਕੀਆਂ ਵੀ ਆਈਆਂ ਸਨ | ਜਿਸ ਸਬੰਧੀ ਉਨ੍ਹਾਂ ਵਲੋਂ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਸੀ | ਇਸ ਸਬੰਧੀ ਡੀ.ਐੱਸ.ਪੀ. ਸੁਖਬੀਰ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਲਿਸ ਲਾਪਤਾ ਹੋਏ ਨੌਜਵਾਨ ਦੀ ਸਰਗਰਮੀ ਨਾਲ ਭਾਲ ਕਰ ਰਹੇ ਹਨ |

ਪਿਛਲੀ ਖ਼ਬਰ ਡੀ.ਐਸ.ਪੀ. ਪੱਟੀ ਜਗਬੀਰ ਸਿੰਘ ਵਲੋਂ ਨਾਕਾਬੰਦੀ ਕਰ ਕੇ ਚੈਕਿੰਗ <br/> ਅਗਲੀ ਖ਼ਬਰ ਚੋਹਲਾ ਸਾਹਿਬ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।