ਪੱਟੀ, 20 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਟੀ ਦੇ ਡੀ.ਐਸ.ਪੀ. ਜਗਬੀਰ ਸਿੰਘ ਵਲੋਂ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰਾਤ ਮੌਕੇ ਕਲੌਕ ਟਾਵਰ ਚੌਂਕ ਪੱਟੀ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਡੀ.ਐਸ.ਪੀ. ਜਗਬੀਰ ਸਿੰਘ ਨੇ ਕਿਹਾ ਕਿ ਐਸ.ਐਸ.ਪੀ. ਸੁਰਿੰਦਰ ਲਾਂਬਾ ਦੀਆਂ ਹਦਾਇਤਾਂ 'ਤੇ ਦੇਰ ਰਾਤ ਤੱਕ ਪੱਟੀ ਦੇ ਵੱਖ-ਵੱਖ ਚੌਂਕਾ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਤਾਂ ਜੋ ਕੋਈ ਵੀ ਗਲਤ ਅਨਸਰ ਕੋਈ ਵੀ ਗਲਤ ਹਰਕਤ ਨਾ ਕਰ ਸਕੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਨਾਕੇ ਲਗਾਤਾਰ ਜਾਰੀ ਰਹਿਣਗੇ ਰਾਤ ਮੌਕੇ ਸੜਕਾਂ 'ਤੇ ਸਫ਼ਰ ਕਰਨ ਵਾਲੇ ਆਪਣੇ ਵਹੀਕਲਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਪੁਲਿਸ ਨੂੰ ਸਹਿਯੋਗ ਕਰਨ, ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀ.ਐਸ.ਪੀ. ਜਗਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਲਗਾਤਾਰ ਜਾਰੀ ਰਹੇਗੀ |