ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਇ ਬ੍ਰਹਮ ਗਿਆਨੀ ਬਾਬਾ ਬਿਧੀ ਚੰਦ ਸਾਹਿਬ ਜੀ ਦੇ 11ਵੇਂ ਜਾਨਸ਼ੀਨ ਸ਼੍ਰੋਮਣੀ ਪੰਥਕ ਸੇਵਕ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ 12ਵੀਂ ਬਰਸੀ ਮੌਕੇ ਦਲ ਪੰਥ ਦੇ ਹੈਡਕੁਆਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰਸਿੰਘ (ਜ਼ਿਲ੍ਹਾ ਤਰਨ ਤਾਰਨ) ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਦੌਰਾਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਬਲਬੀਰ ਸਿੰਘ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਜਗਜੀਤ ਸਿੰਘ ਹਰਖੋਵਾਲ, ਗਿਆਨੀ ਬਾਬਾ ਹਰੀ ਸਿੰਘ ਰੰਧਾਵਾ ਦਮਦਮੀ ਟਕਸਾਲ, ਬਾਬਾ ਗੁਰਦਿਆਲ ਸਿੰਘ ਓੜ ਮੋੜ ਟਾਂਡੇ ਵਾਲੇ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ਼ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਨਰਿੰਦਰ ਸਿੰਘ ਲੰਗਰ ਸਾਹਿਬ ਵਾਲੇ, ਗਿ. ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਮਹੰਤ ਤਰਲੋਚਨ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਕਾਕਾ ਸਿੰਘ ਮਸਤੂਆਣਾ ਵਾਲੇ, ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕੀ, ਬਾਬਾ ਦਵਿੰਦਰ ਸਿੰਘ ਸਹਾਬਪੁਰ ਵਾਲੇ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਬਲਵਿੰਦਰ ਸਿੰਘ ਡਮੇਲੀ ਵਾਲੇ, ਬਾਬਾ ਚਰਨ ਸਿੰਘ ਦਿਆਲਪੁਰ ਵਾਲੇ, ਬਾਬਾ ਹਰਦੇਵ ਸਿੰਘ ਝਾੜ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਗੁੰਮਟਾਲੇ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸ਼ੋ੍ਰਮਣੀ ਕਮੇਟੀ ਅਤੇ ਹੋਰ ਸੰਤ ਮਹਾਂਪੁਰਸ਼ਾਂ ਵਲੋਂ ਹਾਜ਼ਰੀ ਭਰਨ 'ਤੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਅਤੇ ਮੌਜੂਦਾ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਬਰਸੀ ਸਮਾਗਮਾਂ ਵਿਚ ਦੇਸ਼ ਹੀ ਨਹੀਂ, ਵਿਦੇਸ਼ਾਂ ਤੋਂ ਵੀ ਵੱਖ ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਮੁਖੀਆਂ ਅਤੇ ਨੁੰਮਾਇੰਦਿਆਂ ਨੇ ਪਹੁੰਚ ਕੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ | ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚੀ ਸੰਗਤ ਦੇ ਠਹਿਰਣ, ਲੰਗਰ ਅਤੇ ਹੋਰਨਾਂ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀਆਂ ਤੇ ਸੰਗਤ ਦਾ ਵੀ ਧੰਨਵਾਦ ਕੀਤਾ ਹੈ, ਜਿੰਨਾਂ ਨੇ ਦਿਨ ਰਾਤ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਸ਼ਰਧਾ ਨਾਲ ਨਿਭਾਇਆ |