22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਔਰਤ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਬਲਜਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੈਂ ਅਤੇ ਮੇਰਾ ਪੋਤਰਾ ਲਵਪ੍ਰੀਤ ਸਿੰਘ ਪੁੱਤਰ ਰਣਜੋਧ ਸਿੰਘ ਆਪਣੇ ਖੇਤ ਮੋਟਰ ਤੋੋਂ ਮੋਟਰਸਾਇਕਲ ਸਪਲੈਡਰ 'ਤੇ ਆ ਰਹੇ ਸੀ ਤਾਂ ਜਦੋਂ ਅਸੀਂ ਗੁਰਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸੈਦੋ ਦੀ ਬਹਿਕ ਦੇ ਸਾਹਮਣੇ ਪੁੱਜੇ ਤਾ ਬਹਿਕ ਦੇ ਸਾਹਮਣੇ ਰਸਤੇ 'ਤੇ ਖੜੇ ਸਤਨਾਮ ਸਿੰਘ ਪੁੱਤਰ ਹਰੀ ਸਿੰਘ ਵਾਸੀ ਬ੍ਰਾਹਮਣੀ ਵਾਲਾ, ਗੁਰਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਰਾਜਬੀਰ ਕੌਰ ਪਤਨੀ ਗੁਰਬੀਰ ਸਿੰਘ ਵਾਸੀਅਨ ਸੈਦੋਂ ਨੇ ਇਕ ਹਮਸਲਾਹ ਹੋ ਕਿ ਉਸਦੇ ਸੱਟਾਂ ਮਾਰੀਆਂ ਅਤੇ ਕੁੱਟਮਾਰ ਕੀਤੀ | ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਆਪਣੇ ਆਪਣੇ ਹਥਿਆਰਾਂ ਸਮੇਤ ਮੌਕਾ ਤੋਂ ਚਲੇ ਗਏ | ਵਜ਼ਾ ਰੰਜਿਸ਼ ਇਹ ਹੈ ਕਿ ਅਸੀਂ ਰਾਜਬੀਰ ਕੌਰ ਉਕਤ ਤੋੋਂ ਜ਼ਮੀਨ ਬੈਅ ਲਈ ਸੀ ਫਿਰ ਸਾਡੀ ਆਪਸ ਵਿਚ ਤੂੰ ਤੂੰ ਮੈ ਮੈ ਹੋ ਗਈ ਸੀ | ਜਾਂਚ ਅਧਿਕਾਰੀ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਬਰਸੀ ਸਮਾਗਮ ਵਿਚ ਪਹੁੰਚਣ 'ਤੇ ਸਿੰਘ ਸਾਹਿਬ, ਵੱਖ-ਵੱਖ ਸੰਪਰਦਾਵਾਂ, ਸੰਤ ਮਹਾਂਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।