22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 15 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰੂੜੀਵਾਲਾ ਅਤੇ ਸੁਖਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬੇੜਵਾਲਾ ਪਾਸੋਂ 2 ਕੀਪੈਡ ਫੋਨ, 1 ਟੱਚ ਫੋਨ ਸਮੇਤ ਸਿੰਮ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦੀਪਕ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਾਸਰਕੇ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਚੋਰਾਂ ਵਲੋਂ ਗੁਦਾਮ 'ਚੋਂ 25 ਕੁਇੰਟਲ ਮੂੰਗਫਲੀ ਚੋਰੀ ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।