ਝਬਾਲ, 20 ਜਨਵਰੀ (ਸਰਬਜੀਤ ਸਿੰਘ)-ਛੇਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਜਿਥੇ ਮਾਤਾ ਕੌਲਾਂ ਜੀ ਭਲਾਈ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾ ਚੱਲ ਰਹੀ ਹੈ, ਵਿਖੇ ਅੱਜ ਸੰਗਤ ਦੀ ਸਹੂਲਤ ਲਈ ਬਣਾਏ ਜਾ ਰਹੇ ਆਧੁਨਿਕ ਕਿਸਮ ਦੇ ਜੋੜਾ ਘਰ, ਲੈਟਰੀਨ, ਬਾਥਰੂਮਾਂ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਬਾਬਾ ਹਰਮਹਿੰਦਰ ਸਿੰਘ ਮਾਤਾ ਕੌਲਾਂ ਭਲਾਈ ਟਰੱਸਟ ਵਾਲਿਆਂ ਨੇ ਕੀਤੀ | ਇਸ ਸਮੇਂ ਅਰਦਾਸ ਭਾਈ ਲਖਵਿੰਦਰ ਸਿੰਘ ਨੇ ਕੀਤੀ | ਇਸ ਸਮੇਂ ਬਾਬਾ ਹਰਮਹਿੰਦਰ ਸਿੰਘ ਅਤੇ ਰਿਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਬੀਬੀ ਵੀਰੋ ਜੀ ਵਿਖੇ ਕਰਵਾਈ ਜਾ ਰਹੀ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾ ਜੰਗੀ ਪੱਧਰ 'ਤੇ ਜਾਰੀ ਹੈ | ਇਸ ਸਮੇਂ ਰਿਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ, ਮੈਨੇਜ਼ਰ ਹਰਦੇਵ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਮਖਤੂਲ ਸਿੰਘ ਸਵਰਗਾਪੁਰੀ, ਹਰਪ੍ਰੀਤ ਸਿੰਘ ਹੈਪੀ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਰਬਜੀਤ ਸਿੰਘ ਪੱਪੂ ਝਬਾਲ, ਸ਼ਮਸ਼ੇਰ ਸਿੰਘ ਸ਼ੇਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |