ਪੱਟੀ, 20 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਹੋਰ ਵੱਡਾ ਹੁੰਦਾ ਜਾ ਰਿਹਾ ਹੈ | ਸੂਬਾ ਵਾਸੀਆਂ ਦੇ ਇਸ ਪਿਆਰ ਅਤੇ ਸਹਿਯੋਗ ਸਦਕਾ ਸਾਲ 2027 ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਸ਼ਾਨ ਨਾਲ ਜਿੱਤ ਕੇ ਸੂਬੇ ਵਿਚ ਲਗਾਤਾਰ ਦੂਜੀ ਵਾਰ ਸਰਕਾਰ ਬਣਾਵੇਗੀ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੀਤੀ ਸ਼ਾਮ ਪੱਟੀ ਦੇ ਵਾਰਡ ਨੰਬਰ ਇਕ ਤੋਂ ਕਾਂਗਰਸ ਦੇ ਯੂਥ ਆਗੂ ਗੁਰਲਾਲ ਸਿੰਘ ਗੋਲੀ ਨੂੰ ਉਸਦੇ ਸਾਥੀਆ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਉਣ ਮੌਕੇ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰਲਾਲ ਸਿੰਘ ਗੋਲੀ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਸਹੋਤਾ, ਪਰਗਟ ਸਿੰਘ, ਮੁਖਤਿਆਰ ਸਿੰਘ, ਸ਼ਿੰਦਾ ਸਿੰਘ, ਮੁਖਤਿਆਰ ਸਿੰਘ ਨਿੱਕਾ, ਗੁਰਪ੍ਰੀਤ ਸਿੰਘ ਗੋਪੀ, ਨੀਰਜ ਸਿੰਘ, ਕਰਮਜੀਤ ਸਿੰਘ ਜੇਈ, ਰਾਹੁਲ ਪੱਟੀ, ਲਵ ਰਾਜਪੂਤ, ਅਜੈ, ਸੈਮ, ਪਿ੍ੰਸ, ਜੈਦੀਪ, ਵਿਵੇਕ ਮਖੀਜਾ, ਸਨਦੀਪ ਸਿੰਘ, ਜਗਦੀਪ ਸਿੰਘ, ਕਰਨ ਸਹੋਤਾ, ਸੋਨੂੰ ਸ਼ਹੀਦ, ਸੂਰਜ ਕੁਮਾਰ, ਸੰਨੀ, ਭਾਰਤ ਕੁਮਾਰ, ਸੰਨੀ ਹੰਸ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਬਿਹਤਰੀ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਚਲਾ ਕੇ ਇਸਦਾ ਲਾਭ ਹਰ ਲੋੜਵੰਦ ਨੂੰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਰਚ 2022 ਵਿਚ ਸੱਤਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਪਹਿਲਾ ਫੈਸਲਾ 600 ਰੁਪਏ ਮੁਫ਼ਤ ਯੂਨਿਟ ਦਾ ਸੀ ਜਿਸ ਨਾਲ ਅੱਜ ਤੱਕ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫਤ ਬਿਜਲੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਸਹੂਲਤ ਬਿਨ੍ਹਾਂ ਕਿਸੇ ਜਾਤ, ਧਰਮ, ਵਰਗ ਤੋਂ ਦਿੱਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ