22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਰਵੀਸ਼ੰਕਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਬ੍ਰਾਹਮਣੀ ਵਾਲਾ ਰੋਡ ਪੁੱਲ ਸੂਆ ਬਾਗ ਪੱਟੀ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਲਵਜੀਤ ਸਿੰਘ ਉਰਫ ਲਵ ਪੁੁੱਤਰ ਮੁਖਤਿਆਰ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਦੀ ਲੜੀ ਤਹਿਤ ਹਰਪ੍ਰੀਤ ਸੰਧੂ ਵਲੋਂ ਪਿੰਡ ਠੱਕਰਪੁਰਾ 'ਚ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਜਵਾਲਾਮੁਖੀ ਮੰਦਰ ਦਾ ਸਥਾਪਨਾ ਦਿਵਸ 1 ਫਰਵਰੀ ਨੂੰ ਮਨਾਇਆ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।