22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਨਰੇਗਾ ਬਚਾਓ ਸੰਗਰਾਮ ਦੀ ਲੜੀ ਤਹਿਤ ਹਰਪ੍ਰੀਤ ਸੰਧੂ ਵਲੋਂ ਪਿੰਡ ਠੱਕਰਪੁਰਾ 'ਚ ਮੀਟਿੰਗ <br/>

ਅਜੀਤ ਡੈਸਕ 21-01-2026
ਪੱਟੀ, 20 ਜਨਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂਾ ਮਨਰੇਗਾ ਸਕੀਮ 'ਚ ਲਿਆਂਦੇ ਗਏ ਨਵੇਂ ਨਿਯਮਾਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ 'ਮਨਰੇਗਾ ਬਚਾਓ ਸੰਗਰਾਮ' ਦੀ ਲੜੀ ਤਹਿਤ ਸੂਬੇ ਭਰ 'ਚ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਠ ਠੱਕਰਪੁਰਾ ਵਿਖੇ ਪਰਮਜੀਤ ਸਿੰਘ ਪੰਮਾ ਦੇ ਗ੍ਰਹਿ ਵਿਖੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ. ਵਲੋਂ ਲੋਕਾਂ ਨੂੰ ਭਾਜਪਾ ਦੀਆਂ ਗਲਤ ਨੀਤੀਆ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਦਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਨਵੇਂ ਫੈਸਲਿਆਂ ਨਾਲ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਰੋਜ਼ੀ-ਰੋਟੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤੇ ਹੁਣ ਮਜ਼ਦੂਰ ਆਪਣੇ ਹੱਕ ਅਨੁਸਾਰ ਕੰਮ ਦੀ ਮੰਗ ਵੀ ਨਹੀਂ ਕਰ ਸਕਣਗੇ | ਇਸ ਮੌਕੇ ਸੰਧੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਦੀ ਲੜੀ ਨੂੰ ਹੋਰ ਤੇਜ਼ ਕਰਦਿਆਂ ਪੱਟੀ ਹਲਕੇ ਦੇ ਪਿੰੰਡਾਂ ਅੰਦਰ ਲੋਕਾਂ ਨੂੰ ਮਨਰੇਗਾ ਸਕੀਮ ਸਬੰਧੀ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਦਲਜੀਤ ਸਿੰਘ, ਰੇਸ਼ਮ ਸਿੰਘ, ਗੋਲਡੀ, ਅਜੀਤ ਸਿੰਘ, ਗੁਰਮੀਤ ਸਿੰਘ ਸਾਬਕਾ ਮੈਂਬਰ, ਹਰਪਾਲ ਸਿੰਘ, ਕੁਲਦੀਪ ਸਿੰਘ, ਜੀਉਣ ਸਿੰਘ, ਰਾਜ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਭਜਨ ਕੌਰ, ਪੰਮੀ, ਪ੍ਰੀਤ ਕੌਰ, ਕੰਵਲ ਕੌਰ, ਸਿੰਬੋ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਦੀ 44ਵੀਂ ਬਰਸੀ 'ਤੇ ਨੌਰਾ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।