ਤਰਨ ਤਾਰਨ, 20 ਜਨਵਰੀ (ਇਕਬਾਲ ਸਿੰਘ ਸੋਢੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਹਰਭਜਨ ਸਿੰਘ ਫਾਊਾਡਰ ਮੈਂਬਰ, ਵਾਸ਼ਿੰਗਟਨ ਸਿੰਘ ਜੁਆਇੰਟ ਸਕੱਤਰ, ਦਲਜੀਤ ਸਿੰਘ ਸੱਭਰਵਾਲ ਸਕੱਤਰ ਜਨਰਲ ਅਰਜਿੰਦਰ ਕਲੇਰ, ਉਪ ਪ੍ਰਧਾਨ ਜਗਜੀਤ ਸਿੰਘ, ਵਿੱਤ ਸਕੱਤਰ ਰਮਨ ਕੁਮਾਰ, ਸੀਨੀਅਰ ਆਗੂ ਹਰਮਿੰਦਰ ਸਿੰਘ ਉੱਪਲ, ਮਨਜਿੰਦਰ ਸਿੰਘ ਤਰਨ ਤਾਰਨ ਨੇ ਸਾਂਝੇ ਤੌਰ 'ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ 'ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਮਾਸਟਰ ਕੇਡਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਹਰਬੰਸ ਲਾਲ, ਬਲਜਿੰਦਰ ਸਿੰਘ ਸ਼ਾਂਤਪੁਰੀ, ਜਥੇਬੰਦਕ ਸਕੱਤਰ ਹਰਸੇਵਕ ਸਿੰਘ, ਜੁਆਇੰਟ ਵਿੱਤ ਸਕੱਤਰ ਸੁਖਰਾਜ ਸਿੰਘ ਬੁੱਟਰ ਨੇ ਹੋਰ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਫੀ ਸਮਾਂ ਬੀਤ ਜਾਣ 'ਤੇ ਵੀ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਵਲੋਂ ਜਲਦੀ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਰਾਜਪਾਲ ਸਿੰਘ ਮੀਡੀਆ ਕੋਆਡੀਨੇਟਰ, ਸੁਖਦੇਵ ਰਾਜ ਪੱਟੀ ਜ਼ਿਲ੍ਹਾ ਜਨਰਲ ਸਕੱਤਰ, ਜੁਗਰਾਜ ਸਿੰਘ ਵਿੱਤ ਸਕੱਤਰ, ਪਰਮਿੰਦਰ ਸਿੰਘ ਸਟੇਟ ਕਮੇਟੀ ਮੈਂਬਰ, ਪ੍ਰਸ਼ੋਤਮ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ |