22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੰਜਾਬ ਸਰਕਾਰ ਵਲੋਂ ਹਰ ਇਕ ਦਾ 10 ਲੱਖ ਦਾ ਇਲਾਜ ਹੋਵੇਗਾ ਬਿਲਕੁਲ ਮੁਫ਼ਤ- ਚੇਅਰਮੈਨ ਗੁਰਦੇਵ ਸਿੰਘ ਲਾਖਣਾ <br/>

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਇਸ ਸਿਹਤ ਯੋਜਨਾ ਬੀਮਾ ਤਹਿਤ ਹਰ ਪਰਿਵਾਰ ਦੀ ਇਲਾਜ ਦੀ ਜਿੰਮੇਵਾਰੀ ਹੁਣ ਪੰਜਾਬ ਸਰਕਾਰ ਨੇ ਚੱਕ ਲਈ ਹੈ | ਚੇਅਰਮੈਨ ਗੁਰਦੇਵ ਸਿੰਘ ਲਾਖਣਾ ਅਤੇ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਨੇ ਇਸ ਯੋਜਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਇਕ ਨਵੇਕਲੀ ਪਹਿਲ ਹੈ, ਜਿਸ ਨਾਲ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਅਸੀਂ ਪਰਮਾਤਮਾ ਦੇ ਅੱਗੇ ਅਰਦਾਸ ਕਰਦੇ ਹਾਂ ਕਿ ਸੱਚੇ ਪਾਤਸ਼ਾਹ ਪੰਜਾਬ ਵਾਸੀ ਕਿਸੇ ਵੀ ਵੀਰ, ਭੈਣ, ਭਰਾ, ਮਾਤਾ ਨੂੰ ਕੋਈ ਦੁੱਖ ਤਕਲੀਫ ਹੋਵੇ ਨਾ ਪਰ ਫਿਰ ਵੀ ਸਾਡੇ ਖਾਣ ਪਾਣ ਵਿਚ ਆਏ ਫਰਕ ਕਰਕੇ ਬਹੁਤ ਸਾਰੀਆਂ ਬਿਮਾਰੀਆਂ ਨੇ ਲੋਕਾਂ ਨੂੰ ਘੇਰਾ ਪਾਇਆ ਹੈ | ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਇਹ ਸੁਵਿਧਾ ਹੁਣ ਸਾਰਿਆਂ ਪਰਿਵਾਰਾਂ ਦੇ ਦੁੱਖ ਵੇਲੇ ਦੇ ਮਸਲੇ ਹੱਲ ਕਰੇਗੀ | ਇਹ ਸਿਹਤ ਯੋਜਨਾ ਬਿਨਾਂ ਕੋਈ ਪੈਸਾ ਦਿੱਤਿਆ ਤੁਹਾਡੇ ਘਰਾਂ ਤੱਕ ਪਹੁੰਚ ਕਰਕੇ ਤੁਹਾਡੇ ਪਰਿਵਾਰਾਂ ਨੂੰ ਮੁਹਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਆਪ ਜੀ ਪਾਸੋਂ ਕਿਸੇ ਵੀ ਤਰ੍ਹਾਂ ਦਾ ਕੋਈ ਇਕ ਆਨਾ ਵੀ ਇਸ ਯੋਜਨਾ ਦੇ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਨਹੀਂ ਲਿਆ ਜਾਵੇਗਾ | ਇਸ ਯੋਜਨਾ ਨਾਲ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹਈਆ ਹੋਣਗੀਆਂ ਅਤੇ ਉਨ੍ਹਾਂ ਦੇ ਇਲਾਜ ਦਾ ਖਰਚਾ ਵੀ ਲਗਭਗ ਸਮਾਪਤ ਹੋਵੇਗਾ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਪਿੰਡ ਸਰਾਂ ਅਮਾਨਤ ਖਾਂ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਵਿੱਤੀ ਮੰਗਾਂ ਤੇ ਸੰਘਰਸ਼ ਕਰਨ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।