22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਖੇਤੀਬਾੜੀ ਵਿਭਾਗ ਨੇ ਪਿੰਡ ਸਰਾਂ ਅਮਾਨਤ ਖਾਂ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ <br/>

ਅਜੀਤ ਡੈਸਕ 21-01-2026
ਝਬਾਲ, 20 ਜਨਵਰੀ (ਸੁਖਦੇਵ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਵਿਚ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਬਲਾਕ ਗੰਡੀਵਿੰਡ ਦੇ ਪਿੰਡ ਸਰਾਂ ਅਮਾਨਤ ਖਾਂ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਵਿਚਾਰ ਗੋਸ਼ਿਟੀ ਵਿੱਚ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਕਣਕ, ਸਰੋਂ, ਬਰਸੀਮ ਦੀਆਂ ਮੌਜੂਦਾ ਫਸਲਾਂ ਤੋਂ ਮਿਆਰੀ ਅਤੇ ਵੱਧ ਝਾੜ ਲੈਣ ਦੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ | ਪ੍ਰਭਜਿੰਦਰ ਸਿੰਘ ਮਾਨ ਨੇ ਪਸ਼ੂ ਪਾਲਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਸ੍ਰੀ ਸਾਹਿਲ ਨੇ ਮੱਛੀ ਪਾਲਣ ਧੰਦੇ ਅਤੇ ਸਰਕਾਰ ਵੱਲੋਂ ਇਸ ਧੰਦੇ 'ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਡਾ. ਬਿਕਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਝਬਾਲ ਨੇ ਕਿਸਾਨਾਂ ਨੂੰ ਵੱਖ-ਵੱਖ ਸਹਾਇਕ ਧੰਦਿਆਂ ਅਤੇ ਇਹਨਾਂ ਤੇ ਬਾਗ਼ਬਾਨੀ ਵਿਭਾਗ ਪੰਜਾਬ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ | ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਆਏ ਹੋਏ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਨਪ੍ਰੀਤ ਸਿੰਘ ਏ.ਟੀ.ਐੱਮ. ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ ਅਤੇ ਅਤੇ ਆਤਮਾ ਸਕੀਮ ਵਿਚ ਕਰਵਾਈਆਂ ਜਾਣ ਵਾਲੀਆਂ ਟ੍ਰੇਨਿੰਗਾਂ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ | ਇਸ ਕੈਂਪ ਵਿਚ ਗੁਰਮੀਤ ਸਿੰਘ ਏ.ਈ.ਓ., ਪ੍ਰਦੀਪ ਕੁਮਾਰ ਏ.ਐੱਸ.ਆਈ., ਵਰਿੰਦਰਬੀਰ ਸਿੰਘ ਅਤੇ ਵਿਜੇ ਸਿੰਘ ਏ.ਟੀ.ਐੱਮ., ਅਵਤਾਰ ਸਿੰਘ ਫੀਲਡ ਵਰਕਰ ਅਤੇ ਆਂਗਹਵਧੂ ਕਿਸਾਨ ਲਖਬੀਰ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ ਭੁੱਸੇ, ਜਗਦੀਪ ਸਿੰਘ ਭੁੱਸੇ, ਗੁਰਜੀਤ ਸਿੰਘ, ਹਰਵੰਤ ਸਿੰਘ, ਬਲਕਾਰ ਸਿੰਘ, ਹਰਚੰਦ ਸਿੰਘ ਆਦਿ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬਧ- ਡਿਪਟੀ ਕਮਿਸ਼ਨਰ <br... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹਰ ਇਕ ਦਾ 10 ਲੱਖ ਦਾ ਇਲਾਜ ਹੋਵੇਗਾ ਬਿਲਕੁਲ ਮੁਫ਼ਤ- ਚੇਅਰਮੈਨ ਗੁਰਦੇਵ ਸਿੰਘ ਲਾਖਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।