22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬਧ- ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਲਗਾਤਾਰ ਜਾਰੀ ਹਨ | ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਤਰਨ ਤਾਰਨ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੇਰਵਾ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਨਵਰੀ 2025ਤੋਂ ਨਵੰਬਰ 2025 ਤੱਕ ਪ੍ਰਾਪਤ ਹੋਏ 2997 ਕੇਸਾਂ ਵਿਚੋਂ ਜਨਵਰੀ 2025 ਤੋਂ ਜੂਨ 2025 ਤੱਕ ਕੁੱਲ 1893 ਕੇਸਾਂ ਦੀ ਅਦਾਇਗੀ ਆਨਲਾਈਨ ਹੋ ਚੁੱਕੀ ਹੈ ਅਤੇ ਅਸ਼ੀਰਵਾਦ ਸਕੀਮ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਹੁੰਚ ਗਈ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਦੇ ਬਕਾਇਆ ਕੇਸਾਂ ਦੀ ਅਦਾਇਗੀ ਵੀ ਜਲਦ ਕੀਤੀ ਜਾ ਰਹੀ ਹੈ | ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ/ਫ੍ਰੀਸਿੱਪ ਕਾਰਡ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਾਲ 2025-26 ਦੌਰਾਨ ਫ੍ਰੀਸਿੱਪ ਕਾਰਡ ਲਈ ਜ਼ਿਲ੍ਹੇ ਵਿਚੋਂ 3384 ਕੇਸ ਪਾਸ ਕੀਤੇ ਗਏ ਹਨ ਅਤੇ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਐੱਸ.ਸੀ. ਸਾਲ 2025-26 ਦੌਰਾਨ ਕੁੱਲ 1594 ਕੇਸ ਸੈਕਸ਼ਨ ਕੀਤੇ ਗਏ ਹਨ ਅਤੇ 1480 ਕੇਸ ਪਾਸ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸਿਰਫ਼ 114 ਕੇਸ ਹੀ ਪੈਡਿੰਗ ਹਨ, ਜਿਨ੍ਹਾਂ ਨੂੰ ਕਲੀਅਰ ਕਰਨ ਲਈ ਵਿਭਾਗ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੰਤਰਜਾਤੀ ਵਿਆਹ ਸਕੀਮ ਤਹਿਤ ਕੁੱਲ 6 ਕੇਸ ਪ੍ਰਾਪਤ ਹੋਏ ਸਨ ਨੂੰ ਅਗਲੇਰੀ ਯੋਗ ਕਾਰਵਾਈ ਲਈ ਸਰਕਾਰ ਕੋਲ ਭੇਜਿਆ ਗਿਆ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ-ਪੱਡਾ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਪਿੰਡ ਸਰਾਂ ਅਮਾਨਤ ਖਾਂ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।