22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅੰਮਿ੍ਤਸਰ ਪੰਜਾਬ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ

ਅਜੀਤ ਡੈਸਕ 21-01-2026
ਅੰਮਿ੍ਤਸਰ, 20 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ 'ਚ ਮੌਸਮ ਇਕ ਵਾਰ ਫਿਰ ਵਿਗੜਨ ਵਾਲਾ ਹੈ | ਮੌਸਮ ਵਿਭਾਗ ਨੇ 22 ਅਤੇ 23 ਜਨਵਰੀ ਲਈ ਸੂਬੇ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ | ਇਸ ਸਮੇਂ ਦੌਰਾਨ ਕਈ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ | ਮੀਂਹ ਕਾਰਨ ਸੂਬੇ 'ਚ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਮੁਤਾਬਕ ਅੱਜ ਅੰਮਿ੍ਤਸਰ ਸੂਬੇ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਰਿਹਾ | ਇਸਦੇ ਨਾਲ ਹੀ ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ, ਪਟਿਆਲਾ 'ਚ 8.4 ਡਿਗਰੀ, ਪਠਾਨਕੋਟ 'ਚ 4.7 ਡਿਗਰੀ, ਬਠਿੰਡਾ 'ਚ 5.2 ਡਿਗਰੀ, ਫਰੀਦਕੋਟ 'ਚ 7.3 ਡਿਗਰੀ, ਗੁਰਦਾਸਪੁਰ 'ਚ 7.0 ਡਿਗਰੀ, ਹੁਸ਼ਿਆਰਪੁਰ 'ਚ 6.0 ਡਿਗਰੀ, ਮਾਨਸਾ 'ਚ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਰਕਸ਼ਾਪ ਆਨ ਬਾਇਓਇਮੇਜਿੰਗ ਟੈਕਨੀਕਸ ਕਰਵਾਈ <br/> ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਸਰਕਾਰੀ ਗੁਰੂ ਨਾਨਕ ਗ੍ਰੈਜੂਏਟ ਕਾਲਜ ਵਿਖੇ ਮਨਾਇਆ ਲੋਹੜੀ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।