21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 21-01-2026
ਸਨੌਰ, 20 ਜਨਵਰੀ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਅਤੇ 'ਦੀ ਸਨੌਰ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ' ਦੇ ਪ੍ਰਧਾਨ ਕਿ੍ਸ਼ਨ ਸਿੰਘ ਸਨੌਰ ਦਾ ਜਨਮ ਦਿਨ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਸਹਿਕਾਰੀ ਸਭਾ ਦੇ ਮੈਂਬਰਾਂ ਵਲੋਂ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ |
ਇਸ ਮੌਕੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਕ ਛੋਟੇ ਜਿਹੇ ਪ੍ਰਭਾਵਸ਼ਾਲੀ ਸਮਾਗਮ ਦੀ ਸ਼ੁਰੂਆਤ 'ਦੀ ਸਨੌਰ ਬਹੁਮੰਤਵੀ ਸਹਿਕਾਰੀ ਸੇਵਾ ਸਭਾ' ਦੇ ਦਫ਼ਤਰ ਵਿਖੇ ਹੋਈ, ਜਿੱਥੇ ਸਭਾ ਦੇ ਵਾਈਸ ਚੇਅਰਮੈਨ ਤਰਸੇਮ ਸਿੰਘ, ਪ੍ਰਬੰਧਕੀ ਮੈਂਬਰ ਅਮਰਿੰਦਰ ਸਿੰਘ, ਕਰਮਜੀਤ ਸਿੰਘ ਗੋਲਡੀ, ਅਮਰੀਕ ਸਿੰਘ ਹਾਂਡਾ, ਹਰਪਾਲ ਸਿੰਘ ਕੌੜਾ, ਹਰਪਾਲ ਸਿੰਘ ਜੋਸ਼ਨ, ਗੋਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਅਤੇ ਸਟਾਫ਼ ਨੇ ਇਕੱਠੇ ਹੋ ਕੇ ਕੇਕ ਕੱਟਣ ਦੀ ਰਸਮ ਅਦਾ ਕੀਤੀ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸਾਂਝ ਰੂਪ 'ਚ ਬੋਲਦਿਆਂ ਕਿਹਾ ਕਿ ਕਿ੍ਸ਼ਨ ਸਿੰਘ ਸਨੌਰ ਦੀ ਯੋਗ ਅਗਵਾਈ ਹੇਠ ਸਹਿਕਾਰੀ ਸਭਾ ਨਿਰੰਤਰ ਤਰੱਕੀ ਦੀਆਂ ਰਾਹਾਂ 'ਤੇ ਹੈ ਅਤੇ ਉਹ ਹਮੇਸ਼ਾ ਲੋਕ ਹਿਤਾਂ ਲਈ ਤਤਪਰ ਰਹਿੰਦੇ ਹਨ | ਇਸ ਤੋਂ ਇਲਾਵਾ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ. ਸਨੌਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ | ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮਿੰਦਰ ਸਿੰਘ ਜੋਗੀਪੁਰ, ਸੰਜੀਵ ਕੁਮਾਰ ਅਹਿਰੂ, ਲਖਵਿੰਦਰ ਸਿੰਘ ਚੌਹਾਨ ਸਨੌਰ, ਭੁਪਿੰਦਰ ਸਿੰਘ ਚਾਚੂ ਸਮੇਤ ਹੋਰ ਕਈ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਨੂੰ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੀ ਤਸਵੀਰ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸ. ਸਨੌਰ ਪਾਰਟੀ ਦਾ ਇਕ ਮਜ਼ਬੂਤ ਸਤੰਭ ਹਨ, ਜੋ ਹਮੇਸ਼ਾ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੇ ਹਨ |ਆਪਣੇ ਜਨਮ ਦਿਨ 'ਤੇ ਮਿਲੇ ਇਸ ਪਿਆਰ ਅਤੇ ਸਤਿਕਾਰ ਤੋਂ ਪ੍ਰਭਾਵਿਤ ਹੁੰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਸਹਿਕਾਰੀ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ, ਅਕਾਲੀ ਦਲ ਦੀ ਲੀਡਰਸ਼ਿਪ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸਮਾਜ ਅਤੇ ਪਾਰਟੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ | ਇਸ ਤੋਂ ਇਲਾਵਾ ਪਾਰਟੀ ਵਰਕਰਾਂ ਵਲੋਂ ਇਸ ਮੌਕੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ |
ਪਿਛਲੀ ਖ਼ਬਰ ਗੁਰੂ ਨਾਨਕ ਇੰਸਟੀਟਿਊਟ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।