16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਜਲਾਲਾਬਾਦ ਦੇ ਗ੍ਰਹਿ ਹੋਈ ਮੀਟਿੰਗ <br/>

ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੀਟਿੰਗ ਉਪਰੰਤ ਨਾਲ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਦਲੇਰ ਸਿੰਘ ਸਰਲੀ, ਹਰਿੰਦਰਪਾਲ ਸਿੰਘ ਮੱਲ੍ਹਾ ਆਦਿ | ਤਸਵੀਰ: ਸੰਧੂ <br/> 22-01-2026
ਮੀਆਂਵਿੰਡ, 21 ਜਨਵਰੀ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੇ ਗ੍ਰਹਿ ਮੀਟਿੰਗ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਤਹਿਤ 'ਮਨਰੇਗਾ ਬਚਾਓ ਸੰਗਰਾਮ' ਦੀ ਮੁਹਿਮ ਨੂੰ ਸ਼ੁਰੂ ਕਰਕੇ ਮਨਰੇਗਾ ਨਾਲ ਸੰਬੰਧਿਤ ਹਰ ਵਰਗ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਗਰੀਬ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ, ਪਰ ਕਾਂਗਰਸ ਪਾਰਟੀ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਨੂੰ ਕਮਜ਼ੋਰ ਕਰਨ ਵਾਲੀ ਹਰ ਚਾਲ ਦਾ ਡੱਟ ਕੇ ਮੁਕਾਬਲਾ ਕਰੇਗੀ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਕਰਦੀ ਰਹੇਗੀ | ਇਸ ਮੌਕੇ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਬਲਾਕ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ, ਜਰਨਲ ਸਕੱਤਰ ਹਰਿੰਦਰਪਾਲ ਸਿੰਘ ਮੱਲ੍ਹਾ, ਸਾਬਕਾ ਸਰਪੰਚ ਨੌਬੀ ਰਾਮਪੁਰ ਨਰੋਤਮਪੁਰ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਜਗਤਾਰ ਸਿੰਘ ਸੋਨੀ ਤਖਤੂਚੱਕ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਪੀ.ਏ. ਜਗਦੀਪ ਸਿੰਘ ਮਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੈਕਫਿੰਕੋ ਤਰਨ ਤਾਰਨ ਵਲੋਂ 15 ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ <br/> ਅਗਲੀ ਖ਼ਬਰ ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਦੇ ਏ.ਬਲਾਕ ਬਾਹਰ ਲੱਗੇ ਗੰਦਗੀ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।