ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਨਿਰਦੇਸ਼ਾਂ ਤਹਿਤ ਬਿਕਰਮਜੀਤ ਸਿੰਘ ਪੁਰੇਵਾਲ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਜ਼ਿਲ੍ਹਾ ਤਰਨ ਤਾਰਨ ਕਮ ਚੇਅਰਮੈਨ ਜ਼ਿਲ੍ਹਾ ਸਕਰੀਨਿੰਗ ਕਮੇਟੀ ਬੈਕਫਿੰਕੋ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਤਰਨਤਾਰਨ ਵਿਖੇ ਜ਼ਿਲ੍ਹਾ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਬੈਂਕਫਿੰਕੋ ਤਰਨ ਤਾਰਨ ਵਲੋੋਂ 15 ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ ਕੀਤੇ ਗਏ | ਇਸ ਮੌਕੇ ਹਾਜ਼ਰ ਬਿਨੈਕਾਰਾਂ ਨੂੰ ਕਰਜ਼ੇ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਮਹਿਕਮੇ ਦੇ ਅਧਿਕਾਰੀ ਲਖਵੀਰ ਸਿੰਘ ਲਾਗੂ ਕਰਤਾ ਅਫਸਰ ਬੈਂਕਫਿੰਕੋ ਤਰਨ ਤਾਰਨ, ਰਣਜੀਤ ਸਿੰਘ ਫੀਲਡ ਅਫਸਰ ਬੈਂਕਫਿੰਕੋ ਤਰਨ ਤਾਰਨ ਅਤੇ ਸਕਰੀਨਿੰਗ ਕਮੇਟੀ ਦੇ ਮੈਂਬਰ ਡਾ. ਜੇ.ਪੀ. ਸਿੰਘ ਮੈਂਬਰ ਐੱਨ.ਜੀ.ਓ. ਤਰਨ ਤਾਰਨ, ਵਿਨੋਦ ਬੇਰੀ ਸਹਾਇਕ ਖੋਜ ਅਫ਼ਸਰ ਤਰਨਤਾਰਨ, ਅਮਰਜੀਤ ਰਾਏ ਖੰਨਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜ਼ਰ ਸਨ |