16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਤਰਨ ਤਾਰਨ ਵਿਖੇ ਪੇਂਟ ਸਟੋਰ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ <br/>

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਬੀਰ ਸਿੰਘ ਅਤੇ ਜੰਡਿਆਲਾ ਰੋਡ ਸਥਿਤ ਪੇਂਟ ਦੀ ਦੁਕਾਨ ਜਿਥੇ ਗੋਲੀਆਂ ਚਲਾਈਆਂ ਗਈਆਂ | <br/> 22-01-2026
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਜੰਡਿਆਲਾ ਰੋਡ ਸਥਿਤ ਪੰਨੂੰ ਪੇਂਟ ਸਟੋਰ ਨਾਂਅ ਦੀ ਦੁਕਾਨ 'ਤੇ ਬੀਤੀ ਰਾਤ ਨੂੰ 2 ਅਣਪਛਾਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਚਲਾਈਆਂ | ਦੁਕਾਨ ਬੰਦ ਹੋਣ ਕਾਰਨ ਗੋਲੀਆਂ ਦੁਕਾਨ ਦੀ ਸ਼ਟਰ 'ਤੇ ਲੱਗੀਆਂ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐੱਸ.ਪੀ. ਸੁਖਬੀਰ ਸਿੰਘ, ਐੱਸ.ਐੱਚ.ਓ. ਸਿਟੀ ਹਰਪ੍ਰੀਤ ਸਿੰਘ ਮੌਕੇ 'ਤੇ ਪਹੁੰਚ ਗਏ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਰਨ ਤਾਰਨ ਸਥਿਤ ਪੰਨੂੰ ਪੇਂਟ ਸਟੋਰ ਉਪਰ ਰਾਤ ਨੂੰ 2 ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਹਨ | ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ ਤਾਂ ਦੁਕਾਨ ਦੀ ਸ਼ਟਰ 'ਤੇ 2 ਗੋਲੀਆਂ ਲੱਗੀਆਂ ਹਨ | ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਖੰਗਾਲਣ 'ਤੇ ਪਤਾ ਲੱਗਿਆ ਕਿ 2 ਨੌਜਵਾਨ ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ | ਮੋਟਰਸਾਈਕਲ 'ਤੇ ਜਾਂਦੇ ਸਮੇਂ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਪੰਨੂੰ ਪੇਂਟ ਸਟੋਰ ਦੀ ਬੰਦ ਪਈ ਦੁਕਾਨ ਦੇ ਸ਼ਟਰ 'ਤੇ 2 ਗੋਲੀਆਂ ਮਾਰੀਆਂ ਅਤੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਪਹਿਲਾਂ ਉਕਤ ਪੇਂਟ ਸਟੋਰ ਦੇ ਮਾਲਕ ਕੋਲੋਂ ਫਿਰੌਤੀ ਮੰਗੀ ਗਈ ਸੀ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ ਕਰ ਲਿਆ ਸੀ, ਜੋ ਕਿ ਇਸ ਸਮੇਂ ਜੇਲ੍ਹ ਵਿਚ ਹੈ |ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਨਸਰਾਂ ਦੇ ਖਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀਆਂ ਹਦਾਇਤਾਂ 'ਤੇ ਲੋਕਾਂ ਪਾਸੋਂ ਫਿਰੌਤੀਆਂ ਮੰਗਣ ਅਤੇ ਡਰਾਉਣ ਧਮਕਾਉਣ ਵਾਲਿਆਂ ਉਪਰ ਸਿਕੰਜਾ ਕੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਦੁਕਾਨ 'ਤੇ ਗੋਲੀਆਂ ਚਲਾਈਆਂ ਹਨ, ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸੇਰੋਂ ਸ਼ੂਗਰ ਮਿੱਲ ਦੀ ਨਿੱਜੀਕਰਨ ਨੀਤੀ ਕਿਸਾਨਾਂ ਨਾਲ ਵੱਡਾ ਧੱਕਾ-ਬ੍ਰਹਮਪੁਰਾ <br/> ਅਗਲੀ ਖ਼ਬਰ ਗੈਂਗਸਟਰਾਂ ਖਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਛਾਪੇਮਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।