ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਜਾਂਦੀ ਸਲਾਨਾ ਧਾਰਮਿਕ ਪ੍ਰੀਖਿਆ 2024-25 ਵਿਚ ਅੱਵਲ ਰਹਿਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਿਟਾ: ਪਿ੍ੰ: ਸੁੱਖਾ ਸਿੰਘ, ਪਿ੍ੰ: ਪ੍ਰਭਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |