ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਨੇ ਗੈਂਗਸਟਰਾਂ ਤੇ ਸਖਤ ਵਾਰ ਕਰਨ ਦਾ ਫੈਸਲਾ ਲਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਅਤੇ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਨਿੱਤ ਆ ਰਹੀ ਧਮਕੀਆਂ ਅਤੇ ਕਈ ਥਾਵਾਂ 'ਤੇ ਚੱਲ ਰਹੀਆਂ ਨਾਜਾਇਜ਼ ਗੋਲੀਆਂ ਅੱਜ ਪੰਜਾਬ ਦੇ ਲੋਕਾਂ ਦਾ ਸਾਹ ਲੈਣਾ ਔਖਾ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਡੀ.ਜੀ.ਪੀ. ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਪੂਰੇ ਪੰਜਾਬ ਦੀ ਫੋਰਸ 2000 ਟੀਮਾਂ ਬਣਾ ਕੇ ਪੰਜਾਬ ਵਿਚ ਗੈਂਗਸਟਰਵਾਦ ਦਾ ਸਫਾਇਆ ਕਰਨ ਨੂੰ ਤਿਆਰ ਬਰ ਤਿਆਰ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਕਰੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਹੋਣ ਵਾਲਾ ਸ਼ਖਸ ਉਹਨਾਂ ਨਾਲ ਸੰਬੰਧਿਤ ਗੁਰਗਿਆਂ ਦੀ ਹੁਣ ਖੈਰ ਨਹੀਂ | ਪੰਜਾਬ ਸਰਕਾਰ ਗੈਂਗਸਟਰਾਂ ਤੇ ਸਖ਼ਤ ਵਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਪੰਜਾਬ ਦੇ ਲੋਕ ਸੁਰੱਖਿਅਤ ਮਾਹੌਲ ਵਿਚ ਰਹਿਣ ਅਤੇ ਆਪਣਾ ਕੰਮਕਾਜ ਕਰ ਸਕਣ | ਇਸ ਲਈ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਤੇ ਸਖ਼ਤ ਵਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |