ਮੀਆਂਵਿੰਡ, 21 ਜਨਵਰੀ (ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਸਥਾਨਕ ਪਿੰਡ ਵਿਖੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਅੰਮਿ੍ਤਸਰ ਦਿਹਾਤੀ 1 ਦੇ ਪ੍ਰਧਾਨ ਹਰਦੀਪ ਸਿੰਘ ਗਿੱਲ, ਅੰਮਿ੍ਤਸਰ ਦਿਹਾਤੀ ਜਰਨਲ ਸਕੱਤਰ ਰਾਜੇਸ਼ ਟਾਂਗਰੀ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਗੱਲਬਾਤ ਮੰਨਾ ਨੇ ਆਪਣੇ ਵਰਕਰਾਂ ਨੂੰ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਤੋਂ ਜਾਣੂ ਕਰਵਾਇਆ | ਆਪਣੇ ਸੰਬੋਧਨ ਵਿਚ ਮੰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਨਰੇਗਾ ਮਜ਼ਦੂਰਾਂ ਨੂੰ ਗੁੰਮਰਾਹ ਕਰਕੇ ਉਕਸਾਇਆ ਜਾ ਰਿਹਾ ਹੈ, ਜਿਸ ਕਰਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਆਪਣੇ ਵਰਕਰਾਂ ਨੂੰ 22 ਫ਼ਰਵਰੀ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਡਿਊਟੀਆਂ ਸੰਬੰਧੀ ਨਿਰਦੇਸ਼ ਦਿੱਤੇ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਾਬਕਾ ਸਰਪੰਚ ਬਲਜੀਤ ਸਿੰਘ ਬਿੱਟੂ ਅਨਾਇਤਪੁਰ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਹਰਭਜਨ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂ ਵਿੰਡ ਸਮੇਤ ਵੱਡੀ ਗਿਣਤੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਰਕਰ ਨਾਲ ਹਾਜ਼ਰ ਸਨ |