ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਗਈ ਕਾਰਵਾਈ ਦੌਰਾਨ ਨਾਜਾਇਜ਼ ਹਥਿਆਰਾਂ, ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 29 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 173 ਗ੍ਰਾਮ ਹੈਰੋਇਨ, 6 ਪਿਸਟਲ, 4 ਮੈਗਜੀਨ, 20 ਕਾਰਤੂਸ, 10 ਲੀਟਰ ਲਾਹਣ, 2250 ਮਿਲੀਲੀਟਰ ਨਾਜਾਇਜ਼ ਸ਼ਰਾਬ, 68570 ਰੁਪਏ ਡਰੱਗ ਮਨੀ, 1 ਕਿਲੋ 250 ਗ੍ਰਾਮ ਪੋਸਤ ਸਮੇਤ 3 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਮੁਹੱਲਾ ਟਾਂਕਕੱਸ਼ਤਰੀ ਨਜ਼ਦੀਕ ਨਾਕਾਬੰਦੀ ਦੌਰਾਨ ਅਰੁਣਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ, ਗੁਰਪ੍ਰੀਤ ਸਿੰਘ ਪੁੱਤਰ ਬੱਬੂ ਸਿੰਘਵਾਸੀ ਮਕਬੂਲਪੁਰਾ ਅੰਮਿ੍ਤਸਰ ਹਾਲ ਮੁਰਾਦਪੁਰਾ ਤਰਨ ਤਾਰਨ, ਅਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜੰਡਪੀਰ ਮੁਰਾਦਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੰਮਿ੍ਤਪਾਲ ਸਿੰਘ ਪੁੱਤਰ ਲੇਟ ਨਰਿੰਦਰ ਸਿੰਘ ਵਾਸੀ ਜਲਾਲਾਬਾਦ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 4 ਮਿਲੀਗ੍ਰਾਮ ਹੈਰੋਇਨ ਅਤੇ 550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਹੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁੱਲ ਨਹਿਰ ਨੇੜੇ ਗੇਟ ਜਵੰਦਪੁਰ ਵਿਖੇ ਨਾਕਾਬੰਦੀ ਦੌਰਾਨ ਅਜੈਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 46 ਮਿਲੀਗ੍ਰਾਮ ਅਤੇ 540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੌਂਕ ਗੱਗੋਬੂਹਾ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਕਾਰ 'ਤੇ ਸਵਾਰ ਹੋਕੇ ਆ ਰਹੇ ਨਵਜੋਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਤਰਨਬੀਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀਅਨ ਸੁਰਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 18 ਗ੍ਰਆਮ ਹੈਰੋਇਨ ਅਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਜੀਤ ਕੌਰ ਨੇ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਲਵਪ੍ਰੀਤ ਸਿੰਘ ਪੁੱਤਰ ਟੈਨੀ ਸਿੰਘ ਵਾਸੀ ਭੁੱਚਰ ਕਲਾਂ, ਗੁਰਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਗੱਗੋਬੂਹਾ, ਸੁਰਜੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਅੱਡਾ ਝਬਾਲ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਅਨ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 45 ਗ੍ਰਾਮ ਹੈਰੋਇਨ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ਾ ਦਾ ਸੇਵਨ ਕਰ ਰਹੇ ਗੁਰਵਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਖੁਵਾਸਪੁਰ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿਾ ਵਰਿੰਦਰ ਸਿੰਘ ਪੁੱਤਰ ਹਰਜੀਤ ਸਿੰਘ, ਨਵਦੀਪ ਸਿੰਘ ਪੁੱਤਰ ਲੇਟ ਮਨਜੀਤ ਸਿੰ ਜੋ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹੈ, ਆਪਣੀ ਮਾਤਾ ਸਿਮਰਨਜੀਤ ਕੌਰ ਪਤਨੀ ਲੇਟ ਮਨਜੀਤ ਸਿੰਘ ਵਾਸੀਅਨ ਸੁਰਸਿੰਘ, ਅਤੇ ਨਵਦੀਪ ਸਿੰਘ ਦੀ ਮਦਦ ਨਾਲ ਡਰੱਗ ਤਸਕਰੀ ਕਰਦਾ ਹੈ, ਜਿਸ ਨੂੰ ਅਕਾਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ, ਰਾਹੁਲਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਹਵਾਲੇ ਰਾਹੀਂ ਮੈਨੇਜ ਕਰਦੇ ਹਨ ਤਾਂ ਸੂਚਨਾ ਦੇ ਅਧਾਰ 'ਤੇ ਉਨ੍ਹਾਂ ਨਾਕਾਬੰਦੀ ਦੌਰਾਨ ਗੱਡੀ ਨੰਬਰ ਪੀ.ਬੀ. 06 ਬੀ.ਈ. 7500 'ਤੇ ਸਵਾਰ ਹੋ ਕੇ ਆ ਰਹੇ ਸਨ ਅਕਾਸ਼ਦੀਪ ਸਿੰਘ ਅਤੇ ਰਾਹੁਲਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ, 2 ਪਿਸਟਲ ਦੇਸੀ 32 ਬੋਰ ਸਮੇਤ 4 ਕਾਰਤੂਸ 32 ਬੋਰ, 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਲਿੰਕ ਰੋਡ ਵਲਟੋਹਾ ਨਜ਼ਦੀਕ ਨਾਕਾਬੰਦੀ ਦੌਰਾਨ ਸੁਰਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਦੂਹਲ ਕੋਹਨਾ, ਨਿੰਦਰ ਸਿੰਘ ਪੁੱਤਰ ਤੇਜਾ ਸਿੰਘ, ਨਿਰਮਲ ਸਿੰਘ ੁਪੱਤਰ ਬਲਦੇਵ ਸਿੰਘ ਵਾਸੀ ਅਮਰਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਬਹਿੜਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 2250 ਮਿਲੀਲੀਟਰ ਨਾਜਾਇਜ਼ ਸ਼ਰਾਬ, 10 ਲੀਟਰ ਲਾਹਣ, ਚਾਲੂ ਭੱਠੀ ਬਰਾਮਦ ਕੀਤੀ ਹੈ | (ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਟਾਲਨਜੀਤ ਸਿੰਘ ਪੁੱਤਰ ਹਰਭਿੰਦਰ ਸਿੰਘ ਵਾਸੀ ਸੁਰਸਿੰਘ ਅਤੇ ਨਿਰਵੈਲ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਬੈਂਕਾ ਨੂੰ ਨਸ਼ੇ ਦਾ ਸੇਵਨ ਕਰਦਿਆੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਹਰੀਕੇ ਤੋਂ ਰਵਿੰਦਰ ਸਿੰਘ ਪੁੱਤਰ ਦਰਾਬਾਰਾ ਸਿੰਘ, ਦਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀਅਨ ਹਰੀਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ, 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਨਜਦੀਕ ਤੋਂ ਗੁਰਪ੍ਰਤਾਪ ਸਿੰਘ ਪੁੱਤਰ ਦਲਬੀਰ ਸਿੰਘ, ਜਗਪ੍ਰੀਤ ਸਿੰਘ ਪੁੱਤਰ ਜੁਗਿੰਦਰ ਸਿੰਘ, ਗੁਰਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਕੈਰੋਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਰੇਲਵੇ ਸਟੇਸ਼ਨ ਪੱਟੀ ਤੋਂ ਰਣਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਆਸਲ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਸਰਹਾਲੀ ਤੋਂ ਅਰਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸਰਹਾਲੀ, ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੰਦਪੁਰ ਸਰਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਲਾਈਟਰ ਅਤੇ ਦੋ 10-10 ਦੇ ਨੋਟ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਸ਼ੇਰੋਂ ਤੋ ਨਿਸ਼ਾਨ ਸਿੰਘ ਪੁੱਤਰ ਅਮਰ ਸਿੰਘ, ਹਰਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਅਨ ਜਾਮਾਰਾਏ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਘਰਿਆਲਾ ਤੋਂ ਨਰਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੈਦੋ ਨੂੰ ਕਾਬੂ ਉਸ ਪਾਸੋਂ ਇਕ ਕਿਲੋ 250 ਗ੍ਰਾਮ ਪੋਸਤ ਅਤੇ 1040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਬਿਜਲੀ ਘਰ ਪਿੰਡ ਆਸਲ ਤੋਂ ਮਨਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਭਾਊਵਾਲ ਨਜ਼ਦੀਕ ਤੋਂ ਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸੈਦੋ ਜੋ ਕਿ ਇਨੋਵਾ ਗੱਡੀ ਨੰਬਰ ਪੀ.ਬੀ. 65 ਏ.ਐੱਲ. 6309 'ਤੇ ਸਵਾਰ ਹੋ ਕੇ ਆ ਰਿਹਾ ਸੀ ਨੂੰ ਕਾਬੂ ਕਰਕੇ ਉਸ ਪਾਸੋਂ 32 ਬੋਰ ਪਿਸਟਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਐੱਸ.ਆਈ. ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮਾੜੀਮੇਘਾ ਤੋਂ ਡੱਲ, ਡਲੀਰੀ ਆਦਿ ਪਿੰਡਾਂ ਨੂੰ ਗਸ਼ਤ ਦੌਰਾਨ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪ੍ਰਭ ਦਾਸੂਵਾ, ਸੁਖਦੇਵ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਮਸੰਦਾ, ਜੋਬਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ, ਅਕਾਸ਼ਦੀਪ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਡਲੀਰੀ, ਗੁਰਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਡਲੀਰੀ, ਮਾਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡਲੀਰੀ ਨੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਅਸਲਾ ਮੰਗਵਾਉਂਦੇ ਹਨ ਅਤੇ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬਾਰਡਰ ਏਰੀਏ ਵਿਚ ਗੁੰਮ ਰਹੇ ਹਨ ਤਾਂ ਤੁਰੰਤ ਉਨ੍ਹਾਂ ਕਾਰਵਾਈ ਕਰਦੇ ਹੋਏ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਅਤੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 2 ਪਿਸਟਲ 32 ਬੋਰ ਸਮੇਤ ਮੈਗਜੀਨ, 2 ਮੈਗਜੀਨ ਏ.ਕੇ 47 ਅਤੇ 20 ਕਾਰਤੂਸ ਜਿੰਦਾ ਏ.ਕੇ. 47 ਦੇ ਬਰਾਮਦ ਕੀਤੇ ਗਏ ਹਨ। ਐੱਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ. ਐੱਸ. ਐਕਟ, ਅਸਲਾ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਪਿਸਟਲ ਅਤੇ ਨਾਜਾਇਜ਼ ਸ਼ਰਾਬ ਸਮੇਤ 29 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>
ਅਜੀਤ ਡੈਸਕ
23-01-2026