09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਟ੍ਰੈਫਿਕ ਸਮੱਸਿਆ ਕਾਰਨ ਤਰਨ ਤਾਰਨ ਸ਼ਹਿਰ ਨਿਵਾਸੀ ਪ੍ਰੇਸ਼ਾਨ <br/>

ਅਜੀਤ ਡੈਸਕ 23-01-2026
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਉਪਰ ਵੱਡੇ-ਵੱਡੇ ਟ੍ਰੈਫਿਕ ਜਾਮ ਲੱਗ ਰਹੇ ਹਨ ਅਤੇ ਲੋਕ ਕਈ-ਕਈ ਚਿਰ ਇਨ੍ਹਾਂ ਟ੍ਰੈਫਿਕ ਵਿਚ ਫਸੇ ਰਹਿਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ, ਪ੍ਰੰਤੂ ਟ੍ਰੈਫਿਕ ਪੁਲਿਸ ਲੋਕਾਂ ਦੇ ਚਲਾਨ ਕੱਟਣ ਤੱਕ ਸੀਮਿਤ ਹੋ ਕੇ ਰਹਿ ਗਈ ਹੈ, ਜਿਸ ਕਾਰਨ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ | ਇਥੇ ਦੱਸਣਾ ਬਣਦਾ ਹੈ ਕਿ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਪੈਦਾ ਹੋਣ ਦਾ ਮੁੱਖ ਕਾਰਨ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜੇ ਹਨ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਰਸਤਾ ਛੋਟਾ ਪੈਣ ਕਾਰਨ ਲੰਘਣ ਵਾਲੇ ਵਾਹਨਾਂ ਦਾ ਭਾਰੀ ਜਾਮ ਸੜਕਾਂ ਉਪਰ ਦੇਖਣ ਨੂੰ ਮਿਲ ਰਿਹਾ ਹੈ | ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਜੰਡਿਆਲਾ ਰੋਡ, ਅੰਮਿ੍ਤਸਰ ਰੋਡ, ਸਰਹਾਲੀ ਰੋਡ, ਰੇਲਵੇ ਰੋਡ ਤੋਂ ਇਲਾਵਾ ਸ਼ਹਿਰ ਬੌਹੜੀ ਚੌਂਕ, ਚਾਰ ਖੰਭਾ ਚੌਂਕ, ਤਹਿਸੀਲ ਚੌਂਕ, ਅੱਡਾ ਬਾਜ਼ਾਰ, ਤਹਿਸੀਲ ਬਾਜ਼ਾਰ, ਲੰਗਰ ਬਾਜ਼ਾਰ, ਨੂਰਦੀ ਬਾਜ਼ਾਰ, ਗਾਰਦ ਬਾਜ਼ਾਰ ਆਦਿ ਵਿਖੇ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜੇ ਕੀਤੇ ਹੋਏ ਹਨ, ਜਿਸ ਕਾਰਨ ਰਸਤਾ ਤੰਗ ਹੋਣ ਕਾਰਨ ਬਾਜ਼ਾਰਾਂ ਅਤੇ ਸੜਕਾਂ ਉਪਰ ਵਾਹਨਾਂ ਦਾ ਭਾਰੀ ਜਾਮ ਲੱਗ ਜਾਂਦਾ ਹੈ | ਇਥੇ ਦੱਸਣਾ ਬਣਦਾ ਹੈ ਕਿ ਤਰਨ ਤਾਰਨ ਸ਼ਹਿਰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਹੋਣ ਕਾਰਨ ਇਥੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰੋਜਾਨਾਂ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ, ਜੋ ਕਿ ਟ੍ਰੈਫਿਕ ਜਾਮ ਵਿਚ ਫਸੇ ਰਹਿਣ ਕਾਰਨ ਪ੍ਰੇਸ਼ਾਨ ਹੁੰਦੀਆਂ ਹਨ | ਸ਼ਹਿਰ ਨਿਵਾਸੀਆਂ ਨੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਪਾਸੋਂ ਮੰਗ ਕੀਤੀ ਕਿ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਕੀਤੇ ਹੋਏ ਨਾਜਾਇਜ਼ ਕਬਜਿਆਂ ਨੂੰ ਹਟਾਉਣ ਲਈ ਸਖਤ ਕਦਮ ਚੁੱਕੇ ਜਾਣ ਅਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜੇ ਕੀਤੇ ਹੋਏ ਹਨ, ਉਨ੍ਹਾਂ ਦੇ ਚਲਾਨ ਕੱਟ ਕੇ ਜੁਰਮਾਨੇ ਲਗਾਏ ਜਾਣ, ਉਥੇ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਵਿਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੱਕੇ ਤੌਰ 'ਤੇ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਜਾਵੇ ਅਤੇ ਸ਼ਹਿਰ ਦੇ ਸਾਰੇ ਚੌਂਕਾਂ ਵਿਚ ਟ੍ਰੈਫਿਕ ਕੰਟਰੋਲ ਲਾਈਟਾਂ ਲਗਾਈਆਂ ਜਾਣ, ਤਾਂ ਜੋ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਸੰਬੰਧੀ ਜਦੋਂ ਟ੍ਰੈਫਿਕ ਇੰਚਾਰਜ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ 26 ਨੂੰ ਕੱਢੇਗਾ ਟਰੈਕਟਰ ਮਾਰਚ <br/... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਪਿਸਟਲ ਅਤੇ ਨਾਜਾਇਜ਼ ਸ਼ਰਾਬ ਸਮੇਤ 29 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।