08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਕਿਊਰਟੀ ਸੁਪਰਵਾਈਜ਼ਰ ਦੀ ਭਰਤੀ ਸੰਬੰਧੀ ਟਰੇਨਿੰਗ 10 ਤੋਂ <br/>

ਅਜੀਤ ਡੈਸਕ 23-01-2026
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)- ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਅਤੇ ਅੰਮਿ੍ਤਸਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਹੈ ਕਿ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸਕਿਊਰਟੀ ਸੁਪਰਵਾਈਜਰ ਦਾ ਕੋਰਸ ਮਿਤੀ 10 ਫਰਵਰੀ 2026 ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਇੱਕ ਸਪਰਵਾਈਜਰ ਅਧੀਨ 8 ਤੋਂ 10 ਯੁਵਕ ਕੰਮ ਕਰਦੇ ਹਨ ਅਤੇ ਸੁਪਰਵਾਈਜਰ ਨੂੰ ਚੰਗੀ ਤਨਖਾਹ ਮਿਲਦੀ ਹੈ | ਇਹ ਪੰਜਾਬ ਦੇ ਯੁਵਕਾਂ ਦੇ ਲਈ ਰੁਜ਼ਗਾਰ ਹਾਸਲ ਕਰਨ ਦਾ ਸੌਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਆਪਣਾ ਰਜਿਸਟਰੇਸ਼ਨ ਕਰਵਾ ਸਕਦੇ ਹਨ | ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਦਸੰਬਰ 2025 ਵਿਚ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਲੋਂ ਜੇਲ੍ਹ ਵਾਰਡਨ ਵਿਚ 100 ਯੁਵਕਾਂ ਨੂੰ ਭਰਤੀ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿਵਲ ਵਿਚ ਹੋਰ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਾਲ 2025 ਵਿਚ ਜੋ ਆਰਮੀ ਭਰਤੀ ਹੋਈ ਹੈ, ਉਸ ਵਿਚ ਸੀ-ਪਾਈਟ ਕੈਂਪ ਕਪੂਰਥਲਾ ਤੋਂ 200 ਨੌਜਵਾਨ ਭਰਤੀ ਹੋ ਕੇ ਟਰੇਨਿੰਗ ਕਰ ਰਹੇ ਹਨ | ਇਸ ਤੋਂ ਇਲਾਵਾ ਪੰਜਾਬ ਪੁਲਿਸ, ਸੀ.ਆਰ.ਪੀ.ਐਫ, ਬੀ.ਐੱਸ.ਐੱਫ, ਆਈ.ਟੀ.ਬੀ.ਪੀ. ਵਿਚ ਨੌਜਵਾਨਾਂ ਦੇ ਭਰਤੀ ਹੋਣ ਦਾ ਵਧੀਆ ਨਤੀਜਾ ਰਿਹਾ ਹੈ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ ਵਿਚੋਂ ਪੁੱਟੇ ਗਏ ਚਿੱਪ ਵਾਲੇ ਮੀਟਰ ਸਬ ਡਵੀਜ਼ਨ ਤਰਨ ਤਾਰਨ ਵਿਚ ਜਮ੍ਹਾਂ ਕ... ਅਗਲੀ ਖ਼ਬਰ ਪੰਜਾਬੀ ਅਤੇ ਅੰਗਰੇਜ਼ੀ ਅਧਿਆਪਕਾਂ ਦਾ 'ਮਿਸ਼ਨ ਸਮਰੱਥ 4.0' ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।