08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ਼ਹਿਰ 'ਚ ਵੱਧ ਰਹੀਆਂ ਚੋਰੀ ਅਤੇ ਲੁੱਟਾਂ-ਖੋਹਾਂ ਚਿੰਤਾਜਨਕ-ਡਾ. ਲੌਹੁਕਾ <br/>

ਅਜੀਤ ਡੈਸਕ 23-01-2026
ਤਰਨ ਤਾਰਨ, 22 ਜਨਵਰੀ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਸ਼ਹਿਰ ਵਿਚ ਪਿਛਲੇ ਕੁਝ ਸਮੇਂ ਤੋਂ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਸ਼ਹਿਰ ਨਿਵਾਸੀ ਅਤੇ ਦੁਕਾਨ ਪ੍ਰੇਸ਼ਾਨ ਹਨ ਕਿਉਂਕਿ ਚੋਰ ਅਤੇ ਲੁਟੇਰੇ ਦਿਨ ਦਿਹਾੜੇ ਲੋਕਾਂ ਪਾਸੋਂ ਲੁੱਟਾਂ-ਖੋਹ ਕਰ ਰਹੇ ਹਨ ਅਤੇ ਦਹਿਸ਼ਤ ਫੈਲਾਉਣ ਲਈ ਗੋਲੀਆਂ ਆਦਿ ਵੀ ਚਲਾ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਉਪਰ ਰੋਕ ਲੱਗ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਰਨ ਤਾਰਨ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ਵਿਚ ਚੋਰਾਂ ਵਲੋਂ ਰਾਤ ਸਮੇਂ ਦੁਕਾਨਾਂ ਉਪਰੋਂ ਅਤੇ ਘਰਾਂ ਵਿਚੋਂ ਜਿਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਉਥੇ ਰਾਹ ਜਾਂਦੇ ਲੋਕਾਂ ਪਾਸੋਂ ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਉਨ੍ਹਾਂ ਐੱਸ.ਐੱਸ.ਪੀ.ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਚੋਰਾਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਜਾਵੇ ਤਾਂ ਜੋ ਸ਼ਹਿਰ ਨਿਵਾਸੀ ਸੁੱਖ ਦਾ ਸਾਹ ਲੈ ਸਕਣ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜੇ ਜਾਣਗੇ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ ਵਿਚੋਂ ਪੁੱਟੇ ਗਏ ਚਿੱਪ ਵਾਲੇ ਮੀਟਰ ਸਬ ਡਵੀਜ਼ਨ ਤਰਨ ਤਾਰਨ ਵਿਚ ਜਮ੍ਹਾਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।