ਤਰਨ ਤਾਰਨ, 22 ਜਨਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਕੀੜੀਸ਼ਾਹੀ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਨ੍ਹਾ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋਕੇ ਆ ਰਹੇ ਮਨਪ੍ਰੀਤ ਸਿੰਘ ਪੁੱਤਰ ਕੈਪਟਨ ਸਿੰਘ, ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਅਨ ਗਗੜੇਵਾਲ ਨੂੰ ਕਾਬੂ ਕਰਕੇ ਜਦੋਂ ਮੋਟਰਸਾਈਕਲ ਦੇ ਕਾਗਜ ਪੱਤਰ ਪੁੱਛੇ ਗਏ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |