07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਤਰਨ ਤਾਰਨ ਵਿਚ ਘਰ ਬੈਠੇ ਪੁਰਾਣੇ ਕਾਂਗਰਸੀਆਂ ਨਾਲ ਸੰਪਰਕ ਕੀਤਾ ਜਾਵੇਗਾ-ਤਨੇਜਾ <br/>

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅਵਤਾਰ ਸਿੰਘ ਤਨੇਜਾ ਨਾਲ ਹੋਰ ਕਾਂਗਰਸੀ ਆਗੂ | <br/> 23-01-2026
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)-ਅਵਤਾਰ ਸਿੰਘ ਠੇਕੇਦਾਰ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਤਰਨ ਤਾਰਨ ਵਿਚ ਘਰ ਬੈਠੇ ਸਾਰੇ ਪੁਰਾਣੇ ਕਾਂਗਰਸੀ ਆਗੂਆਂ ਨਾਲ ਨਿੱਜੀ ਤੌਰ 'ਤੇ ਸੰਪਰਕ ਕੀਤਾ ਜਾਵੇਗਾ | ਇਸ ਦੇ ਨਾਲ ਹੀ ਪਾਰਟੀ ਤੋਂ ਦੂਰ ਹੋਏ ਕਾਂਗਰਸੀ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਸਕੇ | ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ | ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਕਾਂਗਰਸੀ ਆਗੂ ਆਪਸੀ ਭਾਈਚਾਰੇ ਨਾਲ ਰਲ-ਮਿਲ ਕੇ ਇਕਜੁੱਟ ਹੋ ਕੇ ਕੰਮ ਕਰਨਗੇ | ਇਸ ਮੌਕੇ 'ਤੇ ਬਰਕਤ ਸਿੰਘ ਵੋਹਰਾ, ਤਰਸੇਮ ਕੁਮਾਰ ਅਤੇ ਬਾਊ ਬਸੰਤ ਲਾਲ (ਟਰੱਕਾਂ ਵਾਲੇ) ਵੀ ਮੌਜੂਦ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਸਮਾਜ ਨੂੰ ਨਿਰੋਗ ਬਣਾਉਣ ਤੇ ਸਵੈ-ਕਿੱਤਾ ਰੁਜ਼ਗਾਰ ਨਾਲ ਜੋੜਨ ਦਾ ਮਿਸ਼ਨ ਸ਼ਲਾਘਾਯੋਗ ਕਦਮ-ਹਰਜੀਤ ਸਿ... ਅਗਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਵਲੋਂ ਵਲਟੋਹਾ ਪਰਿਵਾਰ ਨਾਲ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।