08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਚੌਥੇ ਦਿਨ ਵੀ ਬੈਂਕ ਬੰਦ ਰਹਿਣ ਕਾਰਨ ਖਪਤਕਾਰ ਪ੍ਰੇਸ਼ਾਨ <br/>

ਅਜੀਤ ਡੈਸਕ 28-01-2026
ਝਬਾਲ, 27 ਜਨਵਰੀ (ਸੁਖਦੇਵ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਸੱਦੇ 'ਤੇ 27 ਜਨਵਰੀ ਨੂੰ ਬੈਂਕ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | 24 ਜਨਵਰੀ ਨੂੰ ਮਹੀਨੇ ਦੇ ਚੌਥੇ ਸ਼ਨੀਵਾਰ, 25 ਜਨਵਰੀ ਨੂੰ ਐਤਵਾਰ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀਆਂ ਛੁੱਟੀਆਂ ਤੋਂ ਬਾਅਦ 27 ਜਨਵਰੀ ਨੂੰ ਬੈਂਕਾਂ ਦੀ ਹੜਤਾਲ ਕਾਰਨ ਨਕਦੀ ਲੈਣ-ਦੇਣ ਤੇ ਚੈੱਕ ਕਲੀਅਰੈਂਸ ਕਰਨ ਲਈ ਖਪਤਕਾਰਾਂ ਨੂੰ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪਿਆ | ਦੱਸਣਯੋਗ ਹੈ ਕਿ ਬੈਂਕ ਯੂਨੀਅਨ ਦੇ ਕਰਮਚਾਰੀ ਸਰਕਾਰ ਕੋਲੋਂ 'ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ' ਲਾਗੂ ਕਰਨ ਦੀ ਮੰਗ ਕਰ ਰਹੇ ਹਨ | ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਮਾਰਚ 2024 ਵਿਚ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ.ਬੀ.ਏ.) ਤੇ ਯੂਨੀਅਨਾਂ ਵਿਚਕਾਰ 12ਵੇਂ ਦੁਵੱਲੇ ਸਮਝੌਤੇ ਦੌਰਾਨ ਸਾਰੇ ਸ਼ਨਿੱਚਰਵਾਰਾਂ ਨੂੰ ਛੁੱਟੀਆਂ ਵਜੋਂ ਐਲਾਨ ਕਰਨ ਲਈ ਇਕ ਸਮਝੌਤਾ ਹੋਇਆ ਸੀ, ਪਰ ਸਮਝੌਤੇ ਦੇ ਬਾਵਜੂਦ ਅਜੇ ਤੱਕ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ |

ਪਿਛਲੀ ਖ਼ਬਰ ਗੁਰਦੁਆਰਾ ਲਕੀਰ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਤੇ ਲੰਗਰ ਲਗਾਇਆ ਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।