22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਮਾਜਿਕ ਬੁਰਾਈਆਂ ਖ਼ਿਲਾਫ਼ ਚੰਗੇ ਲੋਕਾਂ ਦਾ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ-ਪ੍ਰੋ. ਕੋਟ <br/>

ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਦਾ ਸਮਰਥਨ ਪ੍ਰਾਪਤ ਕਰ ਦੇ ਹੋਏ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ | ਤਸਵੀਰ: ਧੂੰਦਾ <br/> 29-01-2026
ਫਤਿਆਬਾਦ, 28 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਅਤੇ ਪੰਜਾਬੀਅਤ ਨੂੰ ਅੱਜ ਬਹੁਤ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਹਰ ਖੇਤਰ ਵਿਚ ਸਮਾਜਿਕ, ਰਾਜਨੀਤੀ, ਧਾਰਮਿਕ ਅਤੇ ਸੱਭਿਆਚਾਰ ਖ਼ੇਤਰ ਵਿਚ ਚੰਗੇ ਲੋਕਾਂ ਨੂੰ ਅੱਗੇ ਆਉਣਾ ਪਵੇਗਾ, ਨਹੀਂ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਸਵਾਲ ਕਰਨਗੀਆਂ ਕਿ ਅਸੀਂ ਉਨ੍ਹਾਂ ਲਈ ਕੀ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਅੱਜ ਹਲਕਾ ਖਡੂਰ ਸਾਹਿਬ ਵਿਚ ਅਸੀਂ ਪੰਜਾਬ ਦਾ ਦਰਦ ਰੱਖਣ ਵਾਲੇ ਲੋਕਾਂ ਨੂੰ ਪਿੰਡ-ਪਿੰਡ ਨੁੱਕੜ ਮੀਟਿੰਗਾਂ ਕਰਕੇ ਇੱਕਮੁੱਠ ਹੋਣ ਦਾ ਸੱਦਾ ਦੇ ਰਹੇ ਹਾਂ, ਲਗਾਤਾਰ ਵੱਖ-ਵੱਖ ਪਿੰਡਾਂ ਵਿਚੋਂ ਸਾਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅਸੀਂ ਸਾਰੇ ਚਾਹੁੰਦੇ ਹਾਂ ਕਿ ਹਰ ਖੇਤਰ ਵਿਚ ਚੰਗੇ ਲੋਕਾਂ ਨੂੰ ਅੱਗੇ ਲੈ ਕੇ ਆਈਏ, ਤਾਂ ਜੋ ਨਸ਼ਾ, ਜਾਤ-ਪਾਤ ਦੇ ਪਾੜੇ, ਜਵਾਨੀ, ਕਿਸਾਨੀ ਮਸਲੇ, ਛੋਟੇ ਦੁਕਾਨਦਾਰਾਂ ਦੀਆਂ ਸਮੱਸਿਆਂਵਾਂ, ਗੈਂਗਸਟਰਵਾਦ ਆਦਿ ਸਮੱਸਿਆਵਾਂ ਦਾ ਹੱਲ ਸਾਰੇ ਰਲ ਮਿਲ ਕੇ ਕਰ ਸਕੀਏ | ਅੱਜ ਸਾਨੂੰ ਇਲਾਕੇ ਵਿਚ ਸਮਾਜਿਕ ਬੁਰਾਈਆਂ ਖਿਲਾਫ਼ ਲੋਕ ਲਹਿਰ ਉਸਾਰਨ ਦੀ ਲੋੜ ਹੈ | ਇਸ ਲਈ ਜਿੱਥੇ ਸਾਡੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ, ਉੱਥੇ ਅਸੀਂ ਬਾਕੀ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਚੱਲਣ ਦਾ ਯਤਨ ਕਰਾਂਗੇ | ਇਸੇ ਹੀ ਟੀਚੇ ਨੂੰ ਲੈ ਕੇ ਵੱਖ ਵੱਖ ਪਿੰਡਾਂ ਦੇ ਸੈਂਕੜੇ ਸਾਥੀਆਂ ਨੇ ਇੱਕਮੁੱਠ ਹੋ ਕੇ ਇਲਾਕੇ ਲਈ ਕੰਮ ਕਰਨ ਦਾ ਪ੍ਰਣ ਲਿਆ | ਇਸ ਮੌਕੇ ਬਿਕਰਮਜੀਤ ਸਿੰਘ, ਜਗਤਾਰ ਸਿੰਘ, ਸੇਵਕ ਸਿੰਘ ਮੱਲ੍ਹੀ, ਪ੍ਰਤਾਪ ਸਿੰਘ, ਨਰਿੰਦਰ ਸਿੰਘ ਫੌਜੀ, ਹਰਪ੍ਰੀਤ ਸਿੰਘ, ਡਾਕਟਰ ਜਸਪਾਲ ਸਿੰਘ, ਬਲਵਿੰਦਰ ਸਿੰਘ, ਮੈਂਬਰ ਕਰਨੈਲ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਮੈਂਬਰ ਦਲਜੀਤ ਸਿੰਘ, ਗੁਰਨਾਮ ਸਿੰਘ, ਗੁਰਬੀਰ ਸਿੰਘ, ਠੇਕੇਦਾਰ ਅਰਜੁਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਣਪਛਾਤਿਆਂ ਘਰ ਦੇ ਬਾਹਰ ਚਲਾਈਆਂ ਗੋਲੀਆਂ ਅਗਲੀ ਖ਼ਬਰ ਭਾਕਿਯੂ (ਮਾਲਵਾ) ਦਾ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।