22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚਾਈਨਾ ਡੋਰ ਵੇਚਣ ਵਾਲਿਆਂ ਦੇ ਨਾਲ ਖਰੀਦਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ-ਮੁੰਡਾਪਿੰਡ, ਦਲਜੀਤ ਐਮਾ <br/>

ਸਕੱਤਰ ਦਲਜੀਤ ਸਿੰਘ ਐਮਾ ਅਤੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ<br/> 29-01-2026

ਝਬਾਲ, 28 ਜਨਵਰੀ (ਸੁਖਦੇਵ ਸਿੰਘ)-ਚਾਈਨਾਂ ਡੋਰ ਨਾਲ ਆਏ ਦਿਨ ਵਾਪਰ ਰਹੇ ਦਰਦਨਾਕ ਹਾਦਸਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਸੱਕਤਰ ਦਲਜੀਤ ਸਿੰਘ ਐਮਾ ਨੇ ਕਿਹਾ ਕਿ ਭਾਵੇਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਚਾਈਨਾਂ ਡੋਰ ਨੂੰ ਵੇਚਣ 'ਤੇ ਸਖ਼ਤ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਕੁਝ ਦੁਕਾਨਦਾਰ ਧੜੱਲੇ ਨਾਲ ਬਲੈਕ ਵਿਚ ਡੋਰ ਵੇਚ ਰਹੇ ਹਨ, ਜਿਸ ਨਾਲ ਆਏ ਦਿਨ ਲੋਕ ਇਸ ਡੋਰ ਦੀ ਚਪੇਟ ਵਿਚ ਆਉਣ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਕਈ ਜ਼ਖ਼ਮੀ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ 15 ਸਾਲ ਦੇ ਬੱਚੇ ਤਰਨਜੋਤ ਸਿੰਘ ਅਤੇ ਮਹਿਲਾ ਸਰਬਜੀਤ ਕੌਰ ਦੀ ਇਸ ਡੋਰ ਦੀ ਲਪੇਟ ਵਿਚ ਆਉਣ ਨਾਲ ਹੋਈ ਮੌਤ ਹੋ ਗਈ ਸੀ | ਉਨ੍ਹਾਂ ਨੇ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਪਤੰਗਬਾਜਾਂ ਖਿਲਾਫ਼ ਵੀ ਕਾਰਵਾਈ ਕਰਨ ਦੀ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ | ਉਨ੍ਹਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਕਾਬੂ ਕਰਨ, ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਉਪਰ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ , ਤਾਂ ਜੋ ਅੱਗੇ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ |

ਪਿਛਲੀ ਖ਼ਬਰ ਮਾਂ ਸਰਸਵਤੀ ਜੀ ਦੀ ਪੂਜਾ ਉਪਰੰਤ ਬਸੰਤ ਪੰਚਮੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਪਹੂਵਿੰਡ ਵਿਖੇ ਸੰਗਤਾਂ ਵਿਚ ਇਤਿਹਾਸਕ ਲਿਟਰੇਚਰ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।