22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਕੂਲ ਆਫ ਐਮੀਨੈਂਸ ਤਰਨ ਤਾਰਨ ਦੇ ਪਿ੍ੰਸੀਪਲ ਰਜਿੰਦਰ ਸ਼ਰਮਾ ਗਣਤੰਤਰ ਦਿਵਸ ਮੌਕੇ ਸਨਮਾਨਿਤ <br/>

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਸਕੂਲ ਆਫ ਐਮੀਨੈਂਸ ਤਰਨ ਤਾਰਨ ਦੇ ਪਿੰ੍ਰਸੀਪਲ ਰਜਿੰਦਰ ਸ਼ਰਮਾ ਨੂੰ ਸਨਮਾਨਿਤ ਕਰਨ ਸਮੇਂ ਅਤੇ ਨਾਲ ਵਿਦਿਆਰਥੀ | <br/> 29-01-2026
ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)- ਸਕੂਲ ਆਫ ਐਮੀਨੈਂਸ ਤਰਨ ਤਾਰਨ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਕਿਰਿਆਵਾਂ ਵਿਚ ਭਾਗ ਲਿਆ ਗਿਆ | ਵਿਦਿਆਰਥੀਆਂ ਦੀ ਵਧੀਆ ਪ੍ਰਕਿਰਿਆ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਸਕੂਲ ਪਿ੍ੰਸੀਪਲ ਰਜਿੰਦਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਰਾਹੁਲ ਵਲੋਂ ਐੱਨ.ਸੀ.ਸੀ. ਦੇ ਬੱਚਿਆਂ ਅਤੇ ਐੱਨ.ਸੀ.ਸੀ. ਇੰਚਾਰਜ ਬੀਰਇੰਦਰ ਸਿੰਘ ਲਹਿਰੀ ਨੂੰ ਸਨਮਾਨ ਚਿੰਨ ਭੇਂਟ ਕਰਕੇ ਹੌਸਲਾ ਅਫਜਾਈ ਕੀਤੀ | ਇਸ ਮੌਕੇ ਪਿ੍ੰਸੀਪਲ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਨ.ਸੀ.ਸੀ. ਭੰਗੜਾ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਗਣਤੰਤਰ ਦਿਵਸ ਮੌਕੇ ਭਾਗ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਹ ਸਕੂਲ ਦੇ ਵਿਦਿਆਰਥੀ ਹਰ ਸਾਲ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਪੇਸ਼ਕਾਰੀ ਕਰਦੇ ਹਨ ਅਤੇ ਆਪਣਾ ਹੁਨਰ ਦਿਖਾਉਂਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਇਹਨਾਂ ਗਤੀਵਿਧੀਆਂ ਨਾਲ ਦੇਸ਼ ਪ੍ਰੇਮ ਅਤੇ ਚੰਗੇ ਨਾਗਰਿਕ ਹੋਣ ਦੀ ਸਿੱਖਿਆ ਮਿਲਦੀ ਹੈ | ਇਸ ਮੌਕੇ ਤੇਜਪਾਲ ਸਿੰਘ, ਸਰਿੰਦਰ ਨਾਥ, ਸਵਿੰਦਰ ਸਿੰਘ, ਅਮਰਦੀਪ ਸ਼ਰਮਾ, ਜੁਨੇਸ਼ ਗੁਪਤਾ, ਲਖਬੀਰ ਸਿੰਘ, ਵਿਕਰਮਜੀਤ ਸਿੰਘ, ਤਰਸੇਮ ਸਿੰਘ, ਅਮਨਦੀਪ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਕੌਰ, ਅਲਪਨਾ ਸ਼ਰਮਾ, ਜਸਪ੍ਰੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਗੁਰਮੀਤ ਕੌਰ, ਰਵਿੰਦਰ ਕੌਰ, ਕਾਜਲ ਸ਼ਰਮਾ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਲਹਿਰਾਇਆ ਤਿਰੰਗਾ ਝੰਡਾ <br/> ਅਗਲੀ ਖ਼ਬਰ 6 ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ, ਸਾਡਾ ਮਾਣ' ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।