22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮਨਾਇਆ <br/>

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਅਤੇ ਵਿਦਿਆਰਥੀ ਝੰਡਾ ਲਹਿਰਾਉਣ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ | ਤਸਵੀਰ: ਅਟਵਾਲ <br/> 29-01-2026
ਗੋਇੰਦਵਾਲ ਸਾਹਿਬ, 28 ਜਨਵਰੀ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੌਇੰਦਵਾਲ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਸਮਾਰੋਹ ਨੂੰ ਸਕੂਲ ਵਿਚ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਦੇਸ਼ ਦੀ ਖਾਤਰ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਭਾਸ਼ਣ ਮੁਕਾਬਲੇ ਕਰਵਾ ਕੇ ਦੇਸ਼ ਭਗਤਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਸਨ, ਜਿਸ ਕਰਕੇ ਅੱਜ ਦੇ ਗਣਤੰਤਰ ਦਿਵਸ ਸਮਾਗਮ ਦਾ ਬਹੁਤ ਵੱਡਾ ਮਹੱਤਵ ਹੈ, ਦੇਸ਼ ਵਿਚ ਅੱਜ ਦੇ ਦਿਨ ਸੰਵਿਧਾਨ ਲਾਗੂ ਕੀਤਾ ਗਿਆ ਸੀ | ਇਸ ਮੌਕੇ ਸ਼ਰਨਜੀਤ ਕੌਰ, ਨੀਲਮ ਕੌਰ, ਕਾਰਜ ਸਿੰਘ, ਕੁਲਦੀਪ ਸਿੰਘ, ਕੁਲਜਿੰਦਰ ਕੌਰ, ਬਲਜੀਤ ਕੌਰ, ਕੁਲਵਿੰਦਰ ਕੌਰ, ਬੇਅੰਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਕਰਮਜੀਤ ਸਿੰਘ, ਮਨਪ੍ਰੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਲੰਗਰ ਲਗਾਇਆ <br/> ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਲਹਿਰਾਇਆ ਤਿਰੰਗਾ ਝੰਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।