22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਹੋਣਾ ਮਾਣ ਦੇ ਪਲ-ਵਿਧਾਇਕ ਧੁੰਨ <br/>

ਅਜੀਤ ਡੈਸਕ 29-01-2026
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ | ਇਸ ਸੰਬੰਧੀ ਗੱਲ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ 'ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ | ਵਿਧਾਇਕ ਸਰਵਨ ਸਿੰਘ ਧੁੰਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦਿ੍ੜ੍ਹਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਦੋ ਦਿਨਾ ਨੈਸ਼ਨਲ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।